28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਥਾਣਾ ਸਦਰ ਬੰਗਾ ਵਿਖੇ ਰਾਹਤ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 25-05-2026
ਬੰਗਾ, 24 ਮਈ (ਧਰਮਵੀਰ ਪਾਲ)-ਤੁਸ਼ਾਰ ਗੁਪਤਾ ਆਈ. ਪੀ. ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ ਦੇ ਅਨੁਸਾਰ ਉਪ ਕਪਤਾਨ ਸਬ ਡਵੀਜ਼ਨ ਬੰਗਾ ਹਰਜੀਤ ਸਿੰਘ ਦੀ ਯੋਗ ਅਗਵਾਈ 'ਚ ਇੰਸਪੈਕਟਰ ਸਤਨਾਮ ਸਿੰਘ ਮੁੱਖ ਅਫਸਰ ਥਾਣਾ ਸਦਰ ਬੰਗਾ ਨੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਾਹਤ ਕੈਂਪ ਲਗਾਇਆ | ਜਿਸ 'ਚ ਪੰਜਾਬ ਪੁਲਿਸ ਵਲੋਂ ਚਲਾਏ ਜਾ ਰਹੇ ਰਾਹਤ ਕੈਂਪ ਵਿਚ ਕੁੱਲ 8 ਦਰਖਾਸਤਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ | ਸਤਨਾਮ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਮੌਕੇ 'ਤੇ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਕੈਂਪ ਹਰ ਐਤਵਾਰ 2 ਵਜੇ ਤੋਂ 4 ਵਜੇ ਤੱਕ ਲਗਾਇਆ ਜਾਂਦਾ ਹੈ, ਜਿਸ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਇਲਾਕੇ ਵਿਚ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਹਮੇਸ਼ਾ ਤਤਪਰ ਹੈ | ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ | ਇਸ ਮੌਕੇ ਏ. ਐਸ. ਆਈ. ਬਲਜਿੰਦਰ ਕੁਮਾਰ, ਚੰਦਨ ਦੀਪ ਸਿੰਘ ਐਚ. ਸੀ., ਏ. ਐਸ. ਆਈ. ਸੁੱਚਾ ਸਿੰਘ, ਅਸ਼ੋਕ ਕਲੇਰ ਤੇ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 29 ਤੱਕ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਖੋਜ ਦਿਵਸ ਸੰਬੰਧੀ ਚੱਲਣਗੇ ਸਮਾਗਮ-ਸੰਤ ਸੁਰਿੰਦਰ ਦਾਸ ਅਗਲੀ ਖ਼ਬਰ ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਕਿਸਾਨ ਚਿੰਤਾ 'ਚ-ਜੱਗਾ ਪਹਿਲਵਾਨ
Ad Position 24