28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਲਾਵਾਰਸ ਕੁੱਤਿਆਂ ਸੰਬੰਧੀ ਦੇਰੀ ਨਾਲ ਲਿਆ ਇਕ ਸਹੀ ਫੈਸਲਾ-ਪਠਲਾਵਾ ਸੰਸਥਾ

Ad Position 21
No active advertisement
ਅਜੀਤ ਡੈਸਕ 25-05-2026
ਬੰਗਾ, 24 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਦੇਸ਼ ਵਿਚ ਲਾਵਾਰਸ ਕੁੱਤਿਆਂ ਦੀ ਗਿਣਤੀ ਵਿਚ ਹੋਏ ਬੇਸ਼ੁਮਾਰ ਵਾਧੇ ਤੇ ਆਏ ਦਿਨ ਇਨ੍ਹਾਂ ਦੁਆਰਾ ਮਨੁੱਖਾਂ ਨੂੰ ਵੱਢਣ ਦੀਆਂ ਦਿਲ ਦਹਿਲਾ ਦੇਣ ਵਾਲੀਆਂ ਵਾਪਰ ਰਹੀਆਂ ਘਟਨਾਵਾਂ ਕਰਕੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਿਆ ਗਿਆ ਸਖ਼ਤ ਫ਼ੈਸਲਾ ਕਿ ਮਨੁੱਖੀ ਜ਼ਿੰਦਗੀਆਂ ਨੂੰ ਲਾਵਾਰਸ ਕੁੱਤਿਆਂ ਦੇ ਰਹਿਮੋ ਕਰਮ 'ਤੇ ਨਹੀਂ ਛੱਡਿਆ ਜਾ ਸਕਦਾ ਇਕ ਸ਼ਲਾਘਾਯੋਗ ਫੈਸਲਾ ਹੈ | ਇਸ ਫੈਸਲੇ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਅੱਜ ਤੋਂ ਜਨਤਕ ਥਾਵਾਂ 'ਤੇ ਕੁੱਤਿਆਂ ਨੂੰ ਖਦੇੜਨ ਵਰਗਾ ਲਿਆ ਫੈਸਲਾ ਸਹੀ ਦਿਸ਼ਾ 'ਚ ਪੁੱਟਿਆ ਗਿਆ ਇਕ ਮਹੱਤਵਪੂਰਨ ਕਦਮ ਕਿਹਾ ਜਾ ਸਕਦਾ ਹੈ | ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਇਸਦਾ ਸਵਾਗਤ ਕਰਦੀ ਹੈ | ਇਹ ਵਿਚਾਰ ਸੰਸਥਾ ਦੇ ਸੀਨੀਅਰ ਉਪ ਚੇਅਰਮੈਨ ਤਰਲੋਚਨ ਸਿੰਘ ਵਾਰੀਆ, ਸਰਪ੍ਰਸਤ ਬਲਵੀਰ ਸਿੰਘ ਐਕਸ ਆਰਮੀ, ਪ੍ਰਧਾਨ ਪਰਮਜੀਤ ਸਿੰਘ ਸੂਰਾਪੁਰ, ਕਾਰਜਕਾਰੀ ਪ੍ਰਧਾਨ ਬਲਵੀਰ ਸਿੰਘ ਯੂ. ਕੇ., ਜਨਰਲ ਸਕੱਤਰ ਮਾ: ਤਰਲੋਚਨ ਸਿੰਘ ਪਠਲਾਵਾ ਅਤੇ ਸੰਸਥਾ ਦੇ ਮੁੱਖ ਬੁਲਾਰੇ ਲੈਕ: ਤਰਸੇਮ ਪਠਲਾਵਾ ਆਦਿ ਬੁਲਾਰਿਆਂ ਨੇ ਪੱਤਰਕਾਰਾਂ ਨਾਲ ਸਾਂਝੇ ਕੀਤੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਨਵਾਂਗਰਾਂ ਦੇ ਹਰਮੇਸ਼ ਸਿੰਘ ਭਾਟੀਆ ਕੰਬੀ ਕੈਨੇਡਾ ਨਹੀਂ ਰਹੇ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਨਵਾਂਸ਼ਹਿਰ ਦੇ 19 ਵਾਰਡਾਂ 'ਚ ਵੱਖ-ਵੱਖ ਪਾਰਟੀਆਂ ਦੇ ਹੋਣਗੇ ਫਸਵੇਂ ਮੁਕਾਬਲੇ
Ad Position 24