28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸਿੱਖ ਨੈਸ਼ਨਲ ਕਾਲਜ ਬੰਗਾ ਦੀ ਬੀ. ਬੀ. ਏ. ਜਮਾਤ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 25-05-2026
ਬੰਗਾ, 24 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਬੀ. ਬੀ. ਏ. ਸਮੈਸਟਰ ਪਹਿਲਾ ਦੀ ਪ੍ਰੀਖਿਆ ਦੇ ਨਤੀਜਿਆਂ ਵਿਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਬੇਹਤਰੀਨ ਪ੍ਰਦਰਸ਼ਨ ਕਰਦੇ ਹੋਏ ਕਾਲਜ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸੰਬੰਧੀ ਕਾਲਜ ਦੇ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਦੱਸਿਆ ਕਿ ਵਿਦਿਆਰਥਣ ਪਿ੍ਆ ਸ਼ੀਮਰ ਨੇ 7.44 ਐੱਸ. ਜੀ. ਪੀ. ਏ. ਹਾਸਿਲ ਕਰਕੇ ਕਾਲਜ ਤੇ ਜ਼ਿਲ੍ਹੇ 'ਚ ਪਹਿਲਾ ਸਥਾਨ ਹਾਸਿਲ ਕੀਤਾ ਹੈ ਅਤੇ ਯੂਨੀਵਰਸਿਟੀ ਪੱਧਰ 'ਤੇ 21ਵਾਂ ਸਥਾਨ ਪ੍ਰਾਪਤ ਕੀਤਾ ਹੈ | ਇਸੇ ਤਰ੍ਹਾਂ ਦੀਪਿਕਾ ਨੇ 7.12 ਐੱਸ. ਜੀ. ਪੀ. ਏ. ਨਾਲ ਦੂਜਾ ਤੇ ਅਮਨਦੀਪ ਕੌਰ ਨੇ 6.96 ਐੱਸ. ਜੀ. ਪੀ. ਏ. ਨਾਲ ਤੀਜਾ ਸਥਾਨ ਹਾਸਿਲ ਕਰਕੇ ਕਾਲਜ ਦੀ ਸ਼ਾਨ ਵਧਾਈ ਹੈ | ਕਾਮਰਸ ਤੇ ਮੈਨੇਜਮੈਂਟ ਵਿਭਾਗ ਦੀ ਮੁਖੀ ਡਾ. ਕਮਲਦੀਪ ਕੌਰ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਦੀ ਲਗਨ, ਮਿਹਨਤ ਤੇ ਅਧਿਆਪਕਾਂ ਦੀ ਸਮਰਪਿਤ ਸਿੱਖਿਆ ਦਾ ਪ੍ਰਤੀਕ ਹਨ | ਉਨ੍ਹਾਂ ਨੇ ਕਿਹਾ ਕਿ ਵਿਭਾਗ ਸਦਾ ਹੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਅੱਗੇ ਵੀ ਇਸੇ ਤਰ੍ਹਾਂ ਦੇ ਉੱਤਮ ਨਤੀਜੇ ਦੇਣ ਲਈ ਪ੍ਰੇਰਿਤ ਕਰਦਾ ਰਹੇਗਾ | ਇਸ ਮੌਕੇ ਪਿ੍ੰਸੀਪਲ ਡਾ. ਭਿੰਡਰ ਨੇ ਸਾਰੇ ਵਿਦਿਆਰਥੀਆਂ ਤੇ ਸਟਾਫ ਮੈਂਬਰਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ | ਇਸ ਮੌਕੇ ਡਾ. ਦਵਿੰਦਰ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਮਨਰਾਜ ਕੌਰ, ਪ੍ਰੋ. ਦੀਪੀਕਾ, ਪ੍ਰੋ. ਪ੍ਰੀਆ ਲੱਧੜ, ਪ੍ਰੋ. ਅਵਨੀਤ ਕੌਰ, ਪ੍ਰੋ. ਮਨੀਸ਼ਾ, ਪ੍ਰੋ. ਗੁਰਿੰਦਰ ਕੌਰ ਅਤੇ ਪ੍ਰੋ. ਹਰਸਿਮਰਨ ਕੌਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਬਣਾਏਗੀ ਪੰਜਾਬ 'ਚ ਡਬਲ ਇੰਜਣ ਸਰਕਾਰ-ਰਿੰਕੂ ਚੇਅਰਮੈਨ ਅਗਲੀ ਖ਼ਬਰ ਸ਼ਹੀਦ ਮਲਕੀਤ ਚੰਦ ਮੇਹਲੀ ਦੀ 38ਵੀਂ ਬਰਸੀ ਮਨਾਈ
Ad Position 24