28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਭਾਜਪਾ ਬਣਾਏਗੀ ਪੰਜਾਬ 'ਚ ਡਬਲ ਇੰਜਣ ਸਰਕਾਰ-ਰਿੰਕੂ ਚੇਅਰਮੈਨ

Ad Position 21
No active advertisement
ਅਜੀਤ ਡੈਸਕ 25-05-2026
ਜਾਡਲਾ, 24 ਮਈ (ਹਰਕੰਵਲ ਸਿੰਘ ਕੌਲਗੜ੍ਹ)-ਦੋ ਦਿਨ ਪਹਿਲਾਂ ਭਾਜਪਾ 'ਚ ਸ਼ਾਮਿਲ ਹੋਏ ਪੁਨਰ ਸੁਰਜੀਤ ਅਕਾਲੀ ਦਲ ਦੇ ਆਗੂ ਸਾਬਕਾ ਚੇਅਰਮੈਨ ਹਰਅਮਰਿੰਦਰ ਸਿੰਘ ਰਿੰਕੂ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਭਾਜਪਾ ਦੀ ਡਬਲ ਇੰਜਣ ਸਰਕਾਰ ਬਣੇਗੀ | ਉਨ੍ਹਾਂ ਇਹ ਬਿਆਨ ਜਾਡਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤਾ | ਚਾਂਦਪੁਰੀ ਨੇ ਕਿਹਾ ਕਿ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਪਹਿਲਾਂ ਹੀ ਦੇਸ਼ ਦੀ ਸੇਵਾ ਕਰ ਰਹੀ ਹੈ | ਜੇ ਪੰਜਾਬ ਵਿਚ ਵੀ ਭਾਜਪਾ ਦੀ ਸਰਕਾਰ ਬਣ ਜਾਂਦੀ ਹੈ ਤਾਂ ਕੇਂਦਰ ਤੇ ਸੂਬੇ ਦੇ ਸਹਿਯੋਗ ਨਾਲ ਪੰਜਾਬ ਦਾ ਵਿਕਾਸ ਤੇਜ਼ ਰਫ਼ਤਾਰ ਨਾਲ ਹੋਵੇਗਾ | ਉਨ੍ਹਾਂ ਕਿਹਾ ਕਿ ਡਬਲ ਇੰਜਣ ਸਰਕਾਰ ਨਾਲ ਕਿਸਾਨਾਂ, ਨੌਜਵਾਨਾਂ, ਵਪਾਰੀਆਂ ਤੇ ਮਜ਼ਦੂਰਾਂ ਦੇ ਸਾਰੇ ਮਸਲੇ ਤਰਜੀਹੀ ਆਧਾਰ 'ਤੇ ਹੱਲ ਕੀਤੇ ਜਾਣਗੇ | ਰਿੰਕੂ ਚਾਂਦਪੁਰੀ ਨੇ ਮੌਜੂਦਾ 'ਆਪ' ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ | ਬਿਜਲੀ, ਪਾਣੀ, ਸਿਹਤ ਤੇ ਸਿੱਖਿਆ ਦੇ ਖੇਤਰ 'ਚ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਨਸ਼ਿਆਂ ਤੇ ਕਾਨੂੰਨ ਵਿਵਸਥਾ ਦੀ ਸਥਿਤੀ ਵੀ ਚਿੰਤਾਜਨਕ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਤੇ ਭਾਜਪਾ ਨੂੰ ਇਕ ਮਜ਼ਬੂਤ ਵਿਕਲਪ ਵਜੋਂ ਵੇਖ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਟਰਮੀਨੇਸ਼ਨ ਸੰਬੰਧੀ ਸ਼ੋਕਾਜ ਨੋਟਿਸਾਂ ਖ਼ਿਲਾਫ਼ ਮੁੱਖ ਮੰਤਰੀ ਨੂੰ ਵਿਧਾਇਕਾ ਕਟਾਰੀਆ ਰਾਹੀਂ ਭੇਜਿਆ ਮੰਗ-ਪੱਤਰ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਦੀ ਬੀ. ਬੀ. ਏ. ਜਮਾਤ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24