28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਤੇਲ ਕੀਮਤਾਂ 'ਚ ਤੀਜੀ ਵਾਰ ਵਾਧੇ ਕਾਰਨ ਲੋਕਾਂ ਦੀਆਂ ਜੇਬਾਂ 'ਤੇ ਪਿਆ ਡਾਕਾ-ਜਥੇ. ਸੁਰਜੀਤ ਸਿੰਘ ਦੋਭਾਲੀ

Ad Position 21
No active advertisement
ਅਜੀਤ ਡੈਸਕ 25-05-2026
ਕਾਠਗੜ੍ਹ, 24 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਦੇਸ਼ ਭਰ 'ਚ ਲਗਾਤਾਰ ਵੱਧ ਰਹੀ ਮਹਿੰਗਾਈ ਦੇ ਵਿਚਕਾਰ, ਆਮ ਜਨਤਾ ਨੂੰ ਇਕ ਹੋਰ ਵੱਡਾ ਝਟਕਾ ਲੱਗਿਆ ਹੈ | ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਸਿਰਫ਼ 10 ਦਿਨਾਂ 'ਚ ਤੀਜੀ ਵਾਰ ਵਾਧਾ ਕੀਤਾ ਗਿਆ ਹੈ | 15 ਮਈ ਤੋਂ 23 ਮਈ 2026 ਦੇ ਵਿਚਕਾਰ, ਪੈਟਰੋਲ ਲਗਪਗ 4.77 ਪ੍ਰਤੀ ਲੀਟਰ ਅਤੇ ਡੀਜ਼ਲ ਲਗਪਗ 4.81 ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ | ਇਸ ਸੰਬੰਧੀ ਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਕਿਹਾ ਕਿ ਲਗਾਤਾਰ ਵਧਦੀਆਂ ਕੀਮਤਾਂ ਨੇ ਆਮ ਆਦਮੀ ਤੋਂ ਲੈ ਕੇ ਟਰਾਂਸਪੋਰਟ ਸੈਕਟਰ ਤੱਕ ਸਾਰਿਆਂ ਲਈ ਚਿੰਤਾਵਾਂ ਵਧਾ ਦਿੱਤੀਆਂ ਹਨ | ਉਨ੍ਹਾਂ ਕਿਹਾ ਹੈ ਕਿ ਸਰਕਾਰ ਨੂੰ ਜਨਤਾ ਨੂੰ ਰਾਹਤ ਪ੍ਰਦਾਨ ਕਰਨ ਲਈ ਟੈਕਸ ਕਟੌਤੀਆਂ ਜਾਂ ਹੋਰ ਨੀਤੀਗਤ ਫੈਸਲਿਆਂ ਰਾਹੀਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਕੰਟਰੋਲ ਕਰਨਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਮਜਾਰੀ ਦੇ ਛਿੰਝ ਮੇਲੇ 'ਚ ਪਟਕੇ ਦੀ ਕੁਸ਼ਤੀ ਪਹਿਲਵਾਨ ਕਾਲੂ ਬਾਹੜੋਵਾਲ ਨੇ ਜਿੱਤੀ ਅਗਲੀ ਖ਼ਬਰ ਟਰਮੀਨੇਸ਼ਨ ਸੰਬੰਧੀ ਸ਼ੋਕਾਜ ਨੋਟਿਸਾਂ ਖ਼ਿਲਾਫ਼ ਮੁੱਖ ਮੰਤਰੀ ਨੂੰ ਵਿਧਾਇਕਾ ਕਟਾਰੀਆ ਰਾਹੀਂ ਭੇਜਿਆ ਮੰਗ-ਪੱਤਰ
Ad Position 24