ਮੁਕੰਦਪੁਰ, 24 ਮਈ (ਅਮਰੀਕ ਸਿੰਘ ਢੀਂਡਸਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਸੀ. ਸੀ. ਏ. ਦੇ ਸਮੈਸਟਰ ਪਹਿਲਾ ਦੇ ਨਤੀਜਿਆਂ 'ਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਕਾਲਜ ਪਿ੍ੰਸੀਪਲ ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਅਮਨਪ੍ਰੀਤ ਕੌਰ ਸਪੁੱਤਰੀ ਗੁਰਪ੍ਰੀਤ ਸਿੰਘ ਵਾਸੀ ਉੜਾਪੜ, ਖੁਸ਼ੀ ਸਪੁੱਤਰੀ ਚਰਨਜੀਤ, ਵਾਸੀ ਮੰਡੀ ਤੇ ਲੀਜ਼ਾ ਰਾਣੀ ਸਪੁੱਤਰੀ ਦੇਵ ਰਾਜ ਵਾਸੀ ਮੰਡੀ ਨੇ 72.5 ਫੀਸਦੀ ਅੰਕ ਹਾਸਿਲ ਕਰਕੇ ਸਾਂਝੇ ਤੌਰ 'ਤੇ ਜਮਾਤ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ | ਵਿਦਿਆਰਥੀ ਨਿਤਿਨ ਕੁਮਾਰ ਸਪੁੱਤਰ ਬਲਵੀਰ ਚੰਦ ਵਾਸੀ ਚੱਕਗੁਰੂ ਨੇ 70 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ 'ਚੋਂ ਦੂਜਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਵਿਦਿਆਰਥਣ ਮੁਸਕਾਨ ਸਪੁੱਤਰੀ ਕਮਲਜੀਤ ਵਾਸੀ ਦੁਸਾਂਝ ਕਲਾਂ ਨੇ 65 ਫੀਸਦੀ ਅੰਕ ਹਾਸਿਲ ਕਰਕੇ ਜਮਾਤ 'ਚੋਂ ਤੀਜਾ ਸਥਾਨ ਹਾਸਿਲ ਕੀਤਾ | ਉਨ੍ਹਾਂ ਵਿਭਾਗ ਦੇ ਮੁਖੀ ਪ੍ਰੋ. ਸੁਖਮਿੰਦਰ ਦਾਸ ਬਾਵਾ, ਪ੍ਰੋ. ਸਰਬਜੀਤ ਸਿੰਘ ਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ |