28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਜਮਾਤ ਬੀ. ਐਸ. ਸੀ. ਨਰਸਿੰਗ ਦੂਜਾ ਸਾਲ ਦਾ 100 ਫੀਸਦੀ ਨਤੀਜਾ

Ad Position 21
No active advertisement
ਅਜੀਤ ਡੈਸਕ 25-05-2026
ਬੰਗਾ, 24 ਮਈ (ਧਰਮਵੀਰ ਪਾਲ)-ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਜਮਾਤ ਬੀ. ਐਸ. ਸੀ. ਨਰਸਿੰਗ ਦੂਜਾ ਸਾਲ ਚੌਥਾ ਸਮੈਸਟਰ ਦਾ ਸ਼ਾਨਦਾਰ 100 ਫੀਸਦੀ ਨਤੀਜਾ ਆਇਆ ਹੈ | ਇਸ ਦੀ ਜਾਣਕਾਰੀ ਦਿੰਦੇ ਮੈਡਮ ਰਮਨਦੀਪ ਕੌਰ ਪਿ੍ੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਦੱਸਿਆ ਕਿ ਬੀ. ਐੱਸ. ਸੀ. ਨਰਸਿੰਗ ਦੂਜਾ ਸਾਲ, ਚੌਥਾ ਸਮੈਸਟਰ ਜਮਾਤ 'ਚੋਂ ਪਹਿਲਾ ਸਥਾਨ ਗੁਰਪ੍ਰੀਤ ਮਹਿਮੀ ਪੁੱਤਰੀ ਨਿਰਮਲ ਦਾਸ-ਸ੍ਰੀਮਤੀ ਚਰਨਜੀਤ ਕੌਰ ਜ਼ਿਲ੍ਹਾ ਹੁਸ਼ਿਆਰਪੁਰ ਨੇ ਸ਼ਾਨਦਾਰ 7.71 ਗਰੇਡ ਅੰਕ ਪ੍ਰਾਪਤ ਕਰਕੇ ਕੀਤਾ ਜਦਕਿ ਦੂਜਾ ਸਥਾਨ ਹਰਨੂਰ ਕੌਰ ਪੁੱਤਰੀ ਕੁਲਵਿੰਦਰ ਸਿੰਘ-ਸ੍ਰੀਮਤੀ ਨਿਰਮਲਜੀਤ ਕੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 7.17 ਗਰੇਡ ਅੰਕਾਂ ਨਾਲ ਅਤੇ ਤੀਜਾ ਸਥਾਨ ਸਿਮਰਨ ਪੁੱਤਰੀ ਰਜਨੀਸ਼ ਚੋਪੜਾ-ਸ੍ਰੀਮਤੀ ਨੀਲਮ ਚੋਪੜਾ ਫਗਵਾੜਾ ਨੇ 7.05 ਗਰੇਡ ਅੰਕਾਂ ਨਾਲ ਹਾਸਿਲ ਕੀਤਾ ਹੈ | ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਬੀ. ਐੱਸ. ਸੀ. ਨਰਸਿੰਗ ਦੂਜਾ ਸਾਲ ਚੌਥਾ ਸਮੈਸਟਰ ਦੇ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਤੇ ਪਿ੍ੰਸੀਪਲ ਨੂੰ ਸ਼ਾਨਦਾਰ ਨਤੀਜੇ ਲਈ ਹਾਰਦਿਕ ਵਧਾਈਆਂ ਦਿੱਤੀਆਂ | ਇਸ ਮੌਕੇ ਮੈਡਮ ਸੁਖਮਿੰਦਰ ਕੌਰ ਉੱਭੀ, ਮੈਡਮ ਸਰਬਜੀਤ ਕੌਰ ਕਲਾਸ ਇੰਚਾਰਜ, ਮੈਡਮ ਮਨਦੀਪ ਕੌਰ, ਮੈਡਮ ਸੰਦੀਪ ਸੂਦਨ, ਮੈਡਮ ਹਰਦੀਪ ਕੌਰ ਤੇ ਟਾਪਰ ਨਰਸਿੰਗ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁੱਜੋਂ ਹਸਪਤਾਲ ਵਿਖ਼ੇ ਟੀ. ਬੀ. ਦੀ ਬਿਮਾਰੀ ਸੰਬੰਧੀ ਕੈਂਪ ਅਗਲੀ ਖ਼ਬਰ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਪਿੰਡ ਚੰਦਿਆਣੀ ਖੁਰਦ ਵਿਖੇ ਕੀਤਾ ਜਾਗਰੂਕ
Ad Position 24