25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਬਾਬਾ ਗਾਂਧਾ ਸਿੰਘ ਦੇ ਪਰਿਵਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ ਸ਼ਲਾਘਾਯੋਗ-ਡੀ. ਐਸ. ਪੀ. ਮਨਜੀਤ ਸਿੰਘ

Ad Position 21
No active advertisement
ਅਜੀਤ ਡੈਸਕ 26-05-2026
ਬਹਿਰਾਮ, 25 ਮਈ (ਸਰਬਜੀਤ ਸਿੰਘ ਰਾਣਾ)-ਸਮਾਜ ਸੇਵੀ ਬਾਬਾ ਗਾਂਧਾ ਸਿੰਘ ਦੇ ਪਰਿਵਾਰ ਵਲੋਂ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਬਚਾਉਣ ਲਈ ਖੇਡਾਂ ਨਾਲ ਜੋੜਨ ਦਾ ਜੋ ਉਪਰਾਲਾ ਕੀਤਾ ਜਾ ਰਿਹਾ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ | ਇਹ ਪ੍ਰਗਟਾਵਾ ਡੀ. ਐਸ. ਪੀ. ਮਨਜੀਤ ਸਿੰਘ ਰਾਣਾ ਨੇ ਜੰਝਘਰ ਪਿੰਡ ਭਰੋਮਜਾਰਾ ਰਾਣੂੰਆਂ ਵਿਖੇ ਬਾਬਾ ਗਾਂਧਾ ਸਿੰਘ ਦੇ ਐਨ. ਆਰ. ਆਈ. ਪਰਿਵਾਰ ਤੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਬਾਬਾ ਗਾਂਧਾ ਸਿੰਘ ਦੇ ਪਰਿਵਾਰ ਵਲੋਂ ਖੇਡਾਂ ਦੇ ਨਾਲ ਧਾਰਮਿਕ ਤੇ ਸਮਾਜਿਕ ਕਾਰਜਾਂ 'ਚ ਵੀ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ | ਉਨ੍ਹਾਂ ਨੇ ਬਾਬਾ ਗਾਂਧਾ ਸਿੰਘ ਦੇ ਐਨ. ਆਰ. ਆਈ. ਪਰਿਵਾਰ ਦਾ ਵੱਖ-ਵੱਖ ਕਾਰਜਾਂ ਲਈ ਪਾਏ ਜਾ ਰਹੇ ਯੋਗਦਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਸ ਕਰਦੇ ਹਨ ਬਾਬਾ ਗਾਂਧਾ ਸਿੰਘ ਦਾ ਪਰਿਵਾਰ ਇਸੇ ਤਰ੍ਹਾਂ ਆਪਣਾ ਵੱਡਮੁੱਲਾ ਯੋਗਦਾਨ ਪਾਉਂਦਾ ਰਹੇਗਾ | ਇਸ ਮੌਕੇ ਡੀ. ਐਸ. ਪੀ. ਮਨਜੀਤ ਸਿੰਘ ਰਾਣਾ, ਦਵਿੰਦਰ ਸਿੰਘ ਰਾਣਾ, ਸਤਨਾਮ ਸਿੰਘ ਕੈਨੇਡਾ, ਦਲਵੀਰ ਸਿੰਘ ਰਾਣਾ, ਮਹਿੰਦਰ ਸਿੰਘ ਰਾਣਾ, ਰਣਵੀਰ ਸਿੰਘ ਰਾਣਾ, ਕੁਲਵੀਰ ਸਿੰਘ ਰਾਣਾ, ਸਤਨਾਮ ਸਿੰਘ ਰਾਣਾ ਆਸਟ੍ਰੇਲੀਆ, ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਜ ਮਾਰਗ ਦੇ ਕਿਨਾਰਿਆਂ 'ਤੇ ਲਗਾਈ ਅੱਗ ਨਾਲ ਸੜੇ ਸੁੱਕੇ ਦਰੱਖ਼ਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਐੱਸ.ਸੀ. ਵਿੰਗ ਦੇ ਸਰਕਲ ਪ੍ਰਧਾਨਾਂ ਦੀਆਂ ਨਿਯੁਕਤੀਆਂ <br/>
Ad Position 24