25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਜਨਗਣਨਾ ਲਈ ਘਰ-ਘਰ ਸਰਵੇ ਕਰ ਰਹੇ ਇਨੂਮੀਰੇਟਰਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ-ਏ. ਡੀ. ਸੀ.

Ad Position 21
No active advertisement
ਅਜੀਤ ਡੈਸਕ 26-05-2026

ਨਵਾਂਸ਼ਹਿਰ, 25 ਮਈ (ਜਸਬੀਰ ਸਿੰਘ ਨੂਰਪੁਰ)-ਵਧੀਕ ਡਿਪਟੀ ਕਮਿਸ਼ਨਰ (ਜ) ਸ਼ਹੀਦ ਭਗਤ ਸਿੰਘ ਨਗਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਜਨਗਣਨਾ ਲਈ ਤਾਇਨਾਤ ਕੀਤੇ ਅਮਲੇ ਵਲੋਂ ਘਰ-ਘਰ ਜਾ ਸਕੇ ਸਰਵੇ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਰਾਸ਼ਟਰੀ ਜਨਗਣਨਾ ਦੇਸ਼ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ | ਇਸ ਲਈ ਲੋਕਾਂ ਨੂੰ ਜਨਗਣਨਾ ਅਮਲੇ ਨੂੰ ਸਹੀ-ਸਹੀ ਜਾਣਕਾਰੀ ਮੁਹੱਈਆ ਕਰਵਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਦਿੱਤੀ ਗਈ ਜਾਣਕਾਰੀ ਨੂੰ ਬਿਲਕੁਲ ਗੁਪਤ ਰੱਖਿਆ ਜਾਵੇਗਾ | ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਨਗਣਨਾ ਤਹਿਤ ਘਰ-ਘਰ ਸਰਵੇ ਕਰ ਰਹੇ ਇਨੂਮੀਰੇਟਰਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਇਸ ਰਾਸ਼ਟਰੀ ਕਾਰਜ ਨੂੰ ਸਮੇਂ ਸਿਰ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ 'ਤੇ ਹੀ ਸਰਕਾਰਾਂ ਦੇਸ਼ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਲੋਕ ਹਿਤੈਸ਼ੀ ਨੀਤੀਆਂ ਬਣਾਉਣ ਵਿਚ ਸਮਰੱਥ ਹੋ ਸਕਣਗੇ |

Ad Position 22
No active advertisement
ਪਿਛਲੀ ਖ਼ਬਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਕੇਂਦਰ ਸਰਕਾਰ ਜਨਤਾ ਦੀ ਜੇਬ 'ਤੇ ਮਾਰ ਰਹੀ ਹੈ ਡਾਕਾ-ਆਗੂ ਅਗਲੀ ਖ਼ਬਰ ਰਾਜ ਮਾਰਗ ਦੇ ਕਿਨਾਰਿਆਂ 'ਤੇ ਲਗਾਈ ਅੱਗ ਨਾਲ ਸੜੇ ਸੁੱਕੇ ਦਰੱਖ਼ਤ
Ad Position 24