ਬੰਗਾ, 25 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਿਸ਼ਾਹੀ ਛੇਵੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀਂਦੋਵਾਲ-ਬੰਗਾ ਵਿਖੇ ਸਮੂਹ ਸਾਧ ਸੰਗਤ ਵਲੋਂ ਮਹੀਨਾਵਾਰ ਗੁਰਮਤਿ ਸਮਾਗਮ ਉਤਸ਼ਾਹ ਨਾਲ ਕਰਵਾਇਆ | ਸਮਾਗਮ ਦੀ ਆਰੰਭਤਾ ਵਿਚ ਹਜੂਰੀ ਰਾਗੀ ਭਾਈ ਗੁਰਮੁੱਖ ਸਿੰਘ, ਭਾਈ ਸਤਨਾਮ ਸਿੰਘ, ਭਾਈ ਹਰਪ੍ਰੀਤ ਸਿੰਘ ਝਿੱਕਾ ਦੇ ਕੀਰਤਨੀ ਜਥੇ ਤੋਂ ਇਲਾਵਾ ਪੰਥ ਪ੍ਰਸਿੱਧ ਕੀਰਤਨੀਏ ਭਾਈ ਗੁਰਤੇਜ ਸਿੰਘ ਗਹਿਰ ਪਟਿਆਲੇ ਵਾਲਿਆਂ ਦੇ ਜਥੇ ਵਲੋਂ ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ | ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਥ ਦੇ ਮਹਾਨ ਵਿਦਵਾਨ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਸਾਬਕਾ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਮਹਾਨ ਜੀਵਨ ਇਤਿਹਾਸ ਤੇ ਫਲਸਫੇ ਬਾਰੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ | ਬਾਣੀ ਤੇ ਬਾਣੇ ਦੇ ਧਾਰਨੀ ਹੋ ਕੇ ਜਾਤਾਂ-ਪਾਤਾਂ ਅਤੇ ਊਚ-ਨੀਚ ਤੋਂ ਉੱਪਰ ਉੱਠ ਕੇ ਗੁਰੂ ਸਾਹਿਬ ਜੀ ਦੇ ਦੱਸੇ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫਲਾ ਬਣਾਉਣ ਦੀ ਪ੍ਰੇਰਣਾ ਦਿੱਤੀ | ਇਸ ਮੌਕੇ ਮੈਨੇਜਰ ਹਰਭਜਨ ਸਿੰਘ, ਗਿਆਨੀ ਪਲਵਿੰਦਰ ਸਿੰਘ ਮੁੱਖ ਗ੍ਰੰਥੀ ਤੇ ਕਥਾ ਵਾਚਕ, ਗਿਆਨੀ ਦੇਸਾ ਸਿੰਘ ਗ੍ਰੰਥੀ, ਭਾਈ ਜੋਗਾ ਸਿੰਘ ਜੀ ਢਾਹਾਂ ਕਲੇਰਾਂ ਵਾਲੇ, ਭਾਈ ਹਰਮੇਸ਼ ਸਿੰਘ ਜੀਂਦੋਵਾਲ, ਪਰਮਜੀਤ ਸਿੰਘ ਜੌਹਰ, ਤਰਲੋਕ ਸਿੰਘ ਫਲੋਰਾ ਹੀਉਂ, ਗਿਆਨੀ ਸੁਖਵਿੰਦਰ ਸਿੰਘ ਗੋਬਿੰਦਪੁਰੀ, ਅਵਤਾਰ ਸਿੰਘ, ਲਖਬੀਰ ਸਿੰਘ ਸਾਬਕਾ ਸਰਪੰਚ, ਜਰਨੈਲ ਸਿੰਘ, ਐਡਵੋਕੇਟ ਰਵਿੰਦਰ ਸਿੰਘ, ਜੋਗਿੰਦਰ ਸਿੰਘ ਅਰੋੜਾ, ਅਮਰਜੀਤ ਸਿੰਘ ਸਕੱਤਰ, ਕੁਲਜਿੰਦਰਜੀਤ ਸਿੰਘ ਸੋਢੀ, ਜਸਵੰਤ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਮੋਹਣ ਸਿੰਘ ਪੂੰਨੀਆ, ਬੀਬੀ ਮਨਜੀਤ ਕੌਰ, ਬੀਬੀ ਕਮਲਜੀਤ ਕੌਰ ਗੋਬਿੰਦਪੁਰ, ਸਰਬਜੀਤ ਸਿੰਘ, ਮਾਸਟਰ ਗੁਰਮੁੱਖ ਸਿੰਘ, ਹਰਮੀਤ ਸਿੰਘ ਅਰੋੜਾ, ਹਰਿੰਦਰ ਸਿੰਘ, ਗਿਆਨੀ ਬਗੀਚਾ ਸਿੰਘ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |