25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਮੁਲਾਜ਼ਮ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ-ਮਾਨ

Ad Position 21
No active advertisement
ਅਜੀਤ ਡੈਸਕ 26-05-2026
ਸੜੋਆ, 25 ਮਈ (ਬਲਵਿੰਦਰ ਨਾਨੋਵਾਲੀਆ)-ਸੂਬੇ ਦੀ ਘੂਕ ਸੁੱਤੀ ਪਈ 'ਆਪ' ਸਰਕਾਰ ਨੂੰ ਜਗਾਉਣ ਲਈ ਐਨ. ਪੀ. ਐਸ. ਮੁਲਾਜ਼ਮ ਸੰਘਰਸ਼ ਤੋਂ ਕਦੇ ਪਿੱਛੇ ਨਹੀਂ ਹਟਣਗੇ | ਇਹ ਵਿਚਾਰ ਗੁਰਦਿਆਲ ਮਾਨ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਨੇ ਬਲਾਕ ਸੜੋਆ ਦੇ ਵੱਖ-ਵੱਖ ਪਿੰਡਾਂ ਅੰਦਰ ਸਰਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਨਾਲ ਸੰਘਰਸ਼ ਤੋਂ ਜਾਣੂ ਕਰਵਾਉਂਦਿਆਂ ਪਿੰਡ ਕਟਵਾਰਾ ਵਿਖੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਲਾਰਿਆਂ ਤੋਂ ਤੰਗ ਪੂਰੇ ਪੰਜਾਬ ਦੇ 2004 ਤੋਂ ਬਾਅਦ ਭਰਤੀ ਐਨ. ਪੀ. ਐਸ. ਕਰਮਚਾਰੀਆਂ ਨੇ ਸਮੇਂ ਦੀ ਮੰਗ ਨੂੰ ਮੁੱਖ ਰੱਖਦਿਆਂ ਲੰਮੇ ਸਮੇਂ ਤੋਂ ਇਸ ਮੁੱਦੇ 'ਤੇ ਸੰਘਰਸ਼ ਕਰ ਰਹੀਆਂ ਤਿੰਨ ਜਥੇਬੰਦੀਆਂ ਜਿਨ੍ਹਾਂ 'ਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਸੀ. ਪੀ. ਐਫ. ਕਰਮਚਾਰੀ ਯੂਨੀਅਨ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਆਗੂਆਂ ਨੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾਂ ਮੰਚ ਦੇ ਬੈਨਰ ਹੇਠ ਸੂਬਾ ਸਰਕਾਰ ਵਿਰੁੱਧ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ | ਉਨ੍ਹਾਂ ਦੱਸਿਆ ਕਿ 'ਆਪ' ਸਰਕਾਰ ਜਥੇਬੰਦੀ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਤੋਂ ਮੁਕਰ ਗਈ ਹੈ | ਚਾਰ ਸਾਲ ਬੀਤ ਜਾਣ ਦੇ ਬਾਵਜੂਦ ਹਾਕਮ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦਾ 18 ਨਵੰਬਰ 2022 ਦਾ ਜਾਰੀ ਨੋਟੀਫ਼ਿਕੇਸ਼ਨ ਲਾਗੂ ਕਰਨਾ ਭੁੱਲ ਗਈ ਹੈ | ਹਾਕਮ ਸਰਕਾਰ ਦੇ ਇਸ ਵਾਅਦਾ ਖ਼ਿਲਾਫ਼ੀ ਦੇ ਰੋਸ ਵਜੋਂ ਮੰਚ ਨੇ ਫ਼ੈਸਲਾ ਕੀਤਾ ਹੈ ਕਿ 28 ਮਈ ਨੂੰ ਪੰਜਾਬ ਸਰਕਾਰ ਦੇ ਨਾਲ ਮੱਝ ਦੇ ਬੈਨਰ ਅੱਗੇ ਵੀਨ ਵਜਾਉਣਗੇ, ਕਿਉਂਕਿ ਸਰਕਾਰ ਮੁਲਾਜ਼ਮਾਂ ਦੀਆ ਮੰਗਾਂ ਨੂੰ ਜਾਣਬੁੱਝ ਕੇ ਅਣਗੌਲਿਆ ਕਰ ਰਹੀ ਹੈ | ਉਪਰੰਤ ਮੰਚ ਵਲੋਂ 4 ਜੁਲਾਈ ਨੂੰ ਮੋਗਾ ਵਿਖੇ ਕਨਵੈੱਨਸ਼ਨ ਕਰਕੇ ਇਸ ਵਿਚ ਮੁੱਖ ਮੰਤਰੀ ਤੇ ਵਿੱਤ ਮੰਤਰੀ ਨੂੰ ਵਿਸ਼ੇਸ਼ ਤੌਰ 'ਤੇ ਸੱਦਾ ਦਿੱਤਾ ਜਾਵੇਗਾ | ਮੰਚ ਵਲੋਂ ਕਨਵੈੱਨਸ਼ਨ ਦੌਰਾਨ ਉਨ੍ਹਾਂ ਦੀਆਂ ਕੁਰਸੀਆਂ ਵੀ ਲਗਾਈਆਂ ਜਾਣਗੀਆਂ ਤਾਂ ਜੋ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮੁਲਾਜ਼ਮਾਂ ਦੇ ਭਖਦੇ ਮਸਲਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨ | ਉਨ੍ਹਾਂ ਕਿਹਾ ਕਿ ਅਗਰ ਇਸ ਕਨਵੈੱਨਸ਼ਨ ਵਿਚ ਦੋਨੋਂ ਸ਼ਖ਼ਸੀਅਤਾਂ ਨਹੀਂ ਪਹੰੁਚਣਗੀਆਂ ਤਾਂ ਮੰਚ ਵਲੋਂ 23 ਅਗਸਤ ਨੂੰ ਪਿੰਡ ਸਤੌਜ ਵਿਖੇ ਸਾਂਝੇ ਮੰਚ ਵਲੋਂ ਮਹਾਂ ਰੈਲੀ ਕੀਤੀ ਜਾਵੇਗੀ, ਜਿਸ ਸੰਬੰਧੀ ਮੁਲਾਜ਼ਮਾਂ ਨੇ ਪਿੰਡ ਪੱਧਰ 'ਤੇ ਬਲਾਕ ਪੱਧਰ ਤੋਂ ਤਿਆਰੀਆਂ ਹੁਣ ਤੋਂ ਹੀ ਆਰੰਭ ਦਿੱਤੀਆਂ ਹਨ | ਮੰਚ ਵਲੋਂ ਆਰੰਭੇ ਜਾ ਰਹੇ ਸੰਘਰਸ਼ ਨੂੰ ਸਫਲ ਬਣਾਉਣ ਲਈ ਆਗੂਆਂ ਵਲੋਂ ਪਿੰਡ ਪੱਧਰ ਅਤੇ ਬਲਾਕ ਪੱਧਰ 'ਤੇ ਤਨਾਇਤ ਮੁਲਾਜ਼ਮਾਂ ਨਾਲ ਰਾਬਤਾ ਕਾਇਮ ਕਰਨ ਮੌਕੇ ਅਮਿੱਤ ਕੁਮਾਰ ਯਗੋਤਾ, ਨੀਲ ਕਮਲ, ਸਤਨਾਮ ਸਿੰਘ ਅਤੇ ਸਤੀਸ਼ ਕੁਮਾਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇੇ ਪ੍ਰਬੰਧਕਾਂ ਤੇ ਮਾਨ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਗੁ: ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ-ਬੰਗਾ ਵਿਖੇ ਕਰਵਾਇਆ ਗੁਰਮਤਿ ਸਮਾਗਮ
Ad Position 24