26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਪਿੰਡ ਨੌਰਾ ਵਿਖੇ ਚੱਲ ਰਹੀ ਮਰਦਮਸ਼ੁਮਾਰੀ ਮੁਹਿੰਮ ਤਹਿਤ ਟੀਮ ਨਾਲ ਸਹਿਯੋਗ ਕੀਤਾ-ਦਿਲਬਾਗ ਸਿੰਘ ਪਾਬਲਾ

Ad Position 21
No active advertisement
ਅਜੀਤ ਡੈਸਕ 26-05-2026
ਪੱਲੀ ਝਿੱਕੀ, 25 ਮਈ (ਕੁਲਦੀਪ ਸਿੰਘ ਪਾਬਲਾ)-ਪਿੰਡ ਨੌਰਾ ਵਿਚ ਚੱਲ ਰਹੀ ਮਰਦਮਸ਼ੁਮਾਰੀ ਮੁਹਿੰਮ ਤਹਿਤ ਮਰਦਮਸ਼ੁਮਾਰੀ ਟੀਮ ਨੇ ਸਰਦਾਰ ਦਿਲਬਾਗ ਸਿੰਘ ਪਾਬਲਾ ਸਰਪੰਚ ਪਿੰਡ ਨੌਰਾ ਨਾਲ ਮੁਲਾਕਾਤ ਕੀਤੀ | ਇਸ ਮੌਕੇ ਸਰਪੰਚ ਸਾਹਿਬ ਨੇ ਟੀਮ ਨਾਲ ਮਰਦਮਸ਼ੁਮਾਰੀ ਸੰਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ ਤੇ ਪਿੰਡ ਵਾਸੀਆਂ ਨੂੰ ਇਸ ਮਹੱਤਵਪੂਰਨ ਸਰਕਾਰੀ ਕਾਰਜ ਵਿਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ | ਸਰਪੰਚ ਦਿਲਬਾਗ ਸਿੰਘ ਪਾਬਲਾ ਨੇ ਕਿਹਾ ਕਿ ਮਰਦਮਸ਼ੁਮਾਰੀ ਦੇਸ਼ ਤੇ ਸਮਾਜ ਦੀ ਤਰੱਕੀ ਲਈ ਬਹੁਤ ਜ਼ਰੂਰੀ ਪ੍ਰਕਿਰਿਆ ਹੈ, ਜਿਸ ਨਾਲ ਸਰਕਾਰ ਨੂੰ ਲੋਕਾਂ ਦੀ ਅਸਲ ਸਥਿਤੀ ਤੇ ਲੋੜਾਂ ਬਾਰੇ ਜਾਣਕਾਰੀ ਮਿਲਦੀ ਹੈ | ਇਸ ਆਧਾਰ 'ਤੇ ਹੀ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਤਿਆਰ ਕੀਤੀਆਂ ਜਾਂਦੀਆਂ ਹਨ | ਉਨ੍ਹਾਂ ਪਿੰਡ ਵਾਸੀਆਂ ਨੂੰ ਬੇਨਤੀ ਕੀਤੀ ਕਿ ਮਰਦਮਸ਼ੁਮਾਰੀ ਟੀਮ ਨੂੰ ਸਹੀ ਅਤੇ ਪੂਰੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਸਰਕਾਰੀ ਰਿਕਾਰਡ ਸਹੀ ਤਰੀਕੇ ਨਾਲ ਤਿਆਰ ਹੋ ਸਕਣ | ਉਨ੍ਹਾਂ ਇਹ ਵੀ ਕਿਹਾ ਕਿ ਪਿੰਡ ਨੌਰਾ ਦੇ ਲੋਕ ਹਮੇਸ਼ਾਂ ਹੀ ਸਮਾਜਿਕ ਤੇ ਸਰਕਾਰੀ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਆਏ ਹਨ ਅਤੇ ਇਸ ਮੁਹਿੰਮ ਵਿਚ ਵੀ ਪੂਰਾ ਸਹਿਯੋਗ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਹਥਿਆਰਾਂ ਨਾਲ ਲੈਸ ਹੋ ਕੇ ਵਿਅਕਤੀ ਨਾਲ ਕੁੱਟਮਾਰ, ਮਾਮਲਾ ਦਰਜ ਅਗਲੀ ਖ਼ਬਰ ਨਹਿਰ ਦੇ ਪਾਣੀ ਦਾ ਮੋਘਾ ਸੜਕ ਤੋਂ ਹਟਾਉਣ ਦੀ ਮੰਗ
Ad Position 24