26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਗੁਰਦੁਆਰਾ ਦੇਹਰਾ ਸਾਹਿਬ ਗੋਬਿੰਦਪੁਰ ਵਿਖੇ ਕੀਰਤਨ ਦਰਬਾਰ ਸੰਤ ਸਮਾਗਮ 30 ਤੋਂ

Ad Position 21
No active advertisement
ਅਜੀਤ ਡੈਸਕ 26-05-2026
ਬੰਗਾ, 25 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਇਸ ਬਲਾਕ ਦੇ ਪਿੰਡ ਗੋਬਿੰਦਪੁਰ ਵਿਖੇ ਸਥਿੱਤ ਗੁਰਦੁਆਰਾ ਦੇਹਰਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਪਾਤਿਸ਼ਾਹੀ ਛੇਵੀਂ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 30 ਮਈ ਤੋਂ ਲੈ ਕੇ 1 ਜੂਨ ਦਿਨ ਤੱਕ ਕਰਾਏ ਜਾ ਰਹੇ ਹਨ | ਅਸਥਾਨ ਕਮੇਟੀ ਦੇ ਸੇਵਾਦਾਰਾਂ ਵਲੋਂ ਇਨ੍ਹਾਂ ਸਮਾਗਮਾਂ ਸੰਬੰਧੀ ਪੋਸਟਰ ਜਾਰੀ ਕਰਨ ਸਮੇਂ ਦੱਸਿਆ ਕਿ 30 ਮਈ ਨੂੰ ਸ੍ਰੀ ਅਖੰਡ ਪਾਠ ਦੀ ਆਰੰਭਤਾ ਹੋਵੇਗੀ | 1 ਜੂਨ ਨੂੰ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਪ੍ਰਸਿੱਧ ਢਾਡੀ ਗਿ. ਕਸ਼ਮੀਰ ਸਿੰਘ ਕਾਦਰ ਸੰਗਤਾਂ ਨੂੰ ਰੂਹਾਨੀ ਜੋਸ਼ ਨਾਲ ਭਰਨਗੇ | ਇਸ ਮੌਕੇ ਪੰਜਾਬ ਭਰ 'ਚੋਂ ਪੁੱਜੇ ਮਹਾਂਪੁਰਸ਼ ਆਪਣੇ ਗੁਰਮਤਿ ਪ੍ਰਵਚਨਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | 30 ਮਈ ਨੂੰ ਰਾਤਰੀ ਸਮਾਗਮ ਹੋਣਗੇ, ਜਿਸ ਦੌਰਾਨ ਸ਼ਾਮ 6 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਦੀਵਾਨ ਸਜਾਏ ਜਾਣਗੇ | ਜਿਸ ਦੌਰਾਨ ਹਰੀ ਦਰਬਾਰ ਕੀਰਤਨ ਵਿਦਿਆਲਾ ਦੇ ਕੀਰਤਨੀਏ ਭਾਈ ਹਰਜਿੰਦਰ ਸਿੰਘ, ਭਾਈ ਜੀਤ ਸਿੰਘ ਤੇ ਭਾਈ ਅਸ਼ੋਕ ਸਿੰਘ ਦਾ ਜਥਾ ਸੰਗਤਾਂ ਨੂੰ ਰਸ ਭਿੰਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰੇਗਾ | ਉਪਰੰਤ ਬਾਬਾ ਵੀਰ ਜਤਿੰਦਰ ਸਿੰਘ ਮਲਕਪੁਰ ਵਾਲੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ | ਇਸ ਮੌਕੇ ਗੁਰਚਰਨ ਸਿੰਘ ਪ੍ਰਧਾਨ, ਊਧਮ ਸਿੰਘ, ਜਸਪਾਲ ਸਿੰਘ, ਕੁਲਦੀਪ ਸਿੰਘ ਖਾਲਸਾ, ਸੁੱਚਾ ਸਿੰਘ, ਹਰਿੰਦਰ ਸਿੰਘ, ਸਟੇਜ ਸਕੱਤਰ ਗਿ. ਸੁਖਵਿੰਦਰ ਸਿੰਘ, ਅਮਨਦੀਪ ਸਿੰਘ, ਗਿਰਧਾਰਾ ਸਿੰਘ, ਹਰਭਜਨ ਸਿੰਘ, ਮਹਿੰਦਰ ਸਿੰਘ, ਸ਼ਮਸ਼ੇਰ ਸਿੰਘ, ਬਾਬਾ ਸੰਦੀਪ ਸਿੰਘ ਗ੍ਰੰਥੀ, ਨਿਰਮਲ ਸਿੰਘ, ਰਣਜੀਤ ਸਿੰਘ, ਮਨਦੀਪ ਸਿੰਘ, ਤਰਲੋਕ ਸਿੰਘ ਫਲੋਰਾ ਤੇ ਹੋਰ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ 'ਚ ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੇ ਸਿੱਖੀਆਂ ਜੀਵਨ ਨਾਲ ਜੁੜੀਆਂ ਮਹੱਤਵਪੂਰਨ ਗੱਲਾਂ ਅਗਲੀ ਖ਼ਬਰ ਕੁੱਤਿਆਂ ਨੂੰ ਅਣਿਆਈ ਮੌਤ ਮਾਰਨਾ ਮਸਲੇ ਦਾ ਹੱਲ ਨਹੀਂ-ਬਾਬਾ ਪ੍ਰੇਮ ਸਿੰਘ
Ad Position 24