27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਨਗਰ ਕੌਂਸਲ ਚੋਣਾਂ ਲਈ 69 ਪੋਲਿੰਗ ਪਾਰਟੀਆਂ ਰਵਾਨਾ ਬੰਗਾ, ਨਵਾਂਸ਼ਹਿਰ ਤੇ ਰਾਹੋਂ ਦੇ 45 ਵਾਰਡਾਂ 'ਚ 64,232 ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਕਰਨਗੇ ਫ਼ੈਸਲਾ

Ad Position 21
No active advertisement
ਅਜੀਤ ਡੈਸਕ 26-05-2026
ਨਵਾਂਸ਼ਹਿਰ, 25 ਮਈ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹੇ ਵਿਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਸੁਚਾਰੂ, ਸੁਤੰਤਰ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਕੇਂਦਰਾਂ ਤੋਂ 69 ਪੋਲਿੰਗ ਪਾਰਟੀਆਂ ਰਵਾਨਾ ਕੀਤੀਆਂ ਗਈਆਂ | ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਡਿਸਪੈਚ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਪੋਲਿੰਗ ਅਮਲੇ ਨੂੰ ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ | ਵੇਰਵਾ ਦਿੰਦਿਆਂ ਔਲਖ ਨੇ ਦੱਸਿਆ ਕਿ ਹਰੇਕ ਪੋਲਿੰਗ ਪਾਰਟੀ ਵਿਚ ਇਕ ਪ੍ਰੀਜ਼ਾਈਡਿੰਗ ਅਫ਼ਸਰ, ਇਕ ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਤੇ ਤਿੰਨ ਪੋਲਿੰਗ ਅਫ਼ਸਰ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਬੰਗਾ, ਨਵਾਂਸ਼ਹਿਰ ਤੇ ਰਾਹੋਂ ਵਿਚ ਕੁੱਲ 69 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ, ਜਿਥੇ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ | ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਵਿਚ 64,232 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ, ਜਿਨ੍ਹਾਂ 'ਚ 32,341 ਪੁਰਸ਼, 31,881 ਮਹਿਲਾ ਤੇ 10 ਹੋਰ ਵੋਟਰ ਸ਼ਾਮਿਲ ਹਨ | ਕੁੱਲ ਵੋਟਰਾਂ 'ਚੋਂ ਬੰਗਾ ਵਿਚ 15,832, ਨਵਾਂਸ਼ਹਿਰ ਵਿਚ 36,985 ਤੇ ਰਾਹੋਂ ਵਿਚ 11,415 ਵੋਟਰ ਹਨ | ਔਲਖ ਨੇ ਅੱਗੇ ਦੱਸਿਆ ਕਿ ਤਿੰਨ ਨਗਰ ਕੌਂਸਲਾਂ ਦੀਆਂ 45 ਵਾਰਡਾਂ ਲਈ ਕੁਲ 148 ਉਮੀਦਵਾਰ ਚੋਣ ਮੈਦਾਨ ਵਿਚ ਹਨ | ਬੰਗਾ ਦੀਆਂ 15 ਵਾਰਡਾਂ ਲਈ 52, ਨਵਾਂਸ਼ਹਿਰ ਦੀਆਂ 19 ਵਾਰਡਾਂ ਲਈ 70 ਤੇ ਰਾਹੋਂ ਦੀਆਂ 11 ਵਾਰਡਾਂ ਲਈ 26 ਉਮੀਦਵਾਰ ਚੋਣ ਲੜ ਰਹੇ ਹਨ | ਉਨ੍ਹਾਂ ਅੱਗੇ ਦੱਸਿਆ ਕਿ ਚੋਣਾਂ ਦੇ ਸੁਚਾਰੂ ਸੰਚਾਲਨ ਲਈ ਰਿਜ਼ਰਵ ਸਟਾਫ਼ ਸਮੇਤ 533 ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ, ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ | ਡਿਪਟੀ ਕਮਿਸ਼ਨਰ ਨੇ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਲਗਾਈ ਪਾਬੰਦੀ ਅਗਲੀ ਖ਼ਬਰ ਬਖਲੌਰ ਦੇ ਨੌਜਵਾਨ ਦਾ ਸਸਕਾਰ ਬੀਤੇ ਦਿਨ ਰੋਮਾਨੀਆ ਵਿਖੇ ਭੇਦ ਭਰੇ ਹਾਲਤ 'ਚ ਹੋਈ ਮੌਤ
Ad Position 24