27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

15 ਬਦਲਵੇਂ ਦਸਤਾਵੇਜ਼ ਵੋਟਰ ਆਈ. ਡੀ. ਕਾਰਡ ਦੀ ਗੈਰ-ਮੌਜੂਦਗੀ ਵਿਚ ਵੋਟ ਪਾਉਣ ਲਈ ਯੋਗ-ਡੀ. ਸੀ.

Ad Position 21
No active advertisement
ਅਜੀਤ ਡੈਸਕ 26-05-2026
ਨਵਾਂਸ਼ਹਿਰ, 25 ਮਈ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਵੋਟਰਾਂ ਕੋਲ ਵੋਟਰ ਫੋਟੋ ਪਛਾਣ ਪੱਤਰ ਨਾ ਹੋਣ ਦੀ ਸੂਰਤ 'ਚ ਵੀ ਵੋਟ ਪਾਉਣ ਦਾ ਹੱਕ ਹੈ, ਬਸ਼ਰਤੇ ਉਨ੍ਹਾਂ ਦਾ ਨਾ ਵਾਰਡ-ਵਾਰ ਵੋਟਰ ਸੂਚੀਆਂ ਵਿਚ ਦਰਜ ਹੋਵੇ | ਵੇਰਵੇ ਸਾਂਝੇ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਵੋਟ ਪਾਉਣ ਲਈ ਪਛਾਣ ਦੇ ਸਬੂਤ ਵਜੋਂ 15 ਬਦਲਵੇਂ ਦਸਤਾਵੇਜ਼ਾਂ ਨੂੰ ਮਾਨਤਾ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਯੋਗ ਵੋਟਰ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਫੋਟੋ ਵਾਲਾ ਪੈਨ ਕਾਰਡ, ਮਨਰੇਗਾ ਜੌਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਵਾਲਾ ਅਸਲਾ ਲਾਇਸੈਂਸ, ਫੋਟੋ ਵਾਲੇ ਪੈਨਸ਼ਨ ਦਸਤਾਵੇਜ਼, ਸੁਤੰਤਰਤਾ ਸੈਨਾਨੀ ਪਛਾਣ ਪੱਤਰ, ਬੈਂਕ ਜਾਂ ਡਾਕਖਾਨੇ ਵਲੋਂ ਜਾਰੀ ਫੋਟੋ ਵਾਲੀ ਪਾਸਬੁੱਕ, ਕਿਰਤ ਮੰਤਰਾਲੇ ਦੀਆਂ ਸਕੀਮਾਂ ਤਹਿਤ ਜਾਰੀ ਹੈਲਥ ਇੰਸ਼ੋਰੈਂਸ ਸਮਾਰਟ ਕਾਰਡ, ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਜਾਰੀ ਅਧਿਕਾਰਤ ਪਛਾਣ ਪੱਤਰ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵਲੋਂ ਜਾਰੀ ਯੂ. ਡੀ. ਆਈ. ਡੀ. ਕਾਰਡ, ਕੇਂਦਰ/ਰਾਜ ਸਰਕਾਰ ਦੇ ਵਿਭਾਗਾਂ, ਪੀ. ਐਸ. ਯੂ. ਜਾਂ ਪਬਲਿਕ ਲਿਮਟਿਡ ਕੰਪਨੀਆਂ ਵਲੋਂ ਜਾਰੀ ਸਰਵਿਸ ਪਛਾਣ ਪੱਤਰ, ਅਤੇ ਮਾਨਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਵਲੋਂ ਜਾਰੀ ਫੋਟੋ ਪਛਾਣ ਪੱਤਰ ਵਰਗੇ ਦਸਤਾਵੇਜ਼ ਦਿਖਾ ਕੇ ਵੋਟ ਪਾ ਸਕਦੇ ਹਨ | ਸ. ਔਲਖ ਨੇ ਦੱਸਿਆ ਕਿ ਬੰਗਾ, ਨਵਾਂਸ਼ਹਿਰ ਤੇ ਰਾਹੋਂ ਸਮੇਤ ਤਿੰਨ ਨਗਰ ਕੌਂਸਲਾਂ ਦੀਆਂ ਚੋਣਾਂ ਲਈ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ, ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ | ਵੋਟਰਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਬਿਨਾ ਕਿਸੇ ਡਰ, ਦਬਾਅ ਜਾਂ ਲਾਲਚ ਦੇ ਆਪਣੀ ਵੋਟ ਪਾਉਣ ਦੀ ਬੇਨਤੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਠੇਕਾ ਮੁਲਾਜ਼ਮਾਂ ਵਲੋਂ 28 ਤੋਂ ਮੋਰਚੇ ਦਾ ਐਲਾਨ <br/> ਅਗਲੀ ਖ਼ਬਰ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਲਗਾਈ ਪਾਬੰਦੀ
Ad Position 24