ਬੰਗਾ, 25 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਬਾਬਾ ਗੋਲਾ ਸਕੂਲ ਬੰਗਾ ਦਾ ਬਾਰ੍ਹਵੀਂ ਸਾਇੰਸ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ | ਇਸ ਸੰਬੰਧੀ ਸਕੂਲ ਦੇ ਇੰਚਾਰਜ ਮੈਡਮ ਸ੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਓਾਕਾਰਜੀਤ ਕੌਰ ਸਪੁੱਤਰੀ ਡਾ. ਪਰਮਜੀਤ ਸਿੰਘ ਤੇ ਡਾ. ਬਿੰਦੂ ਕੈਂਥ ਨੇ 500 'ਚੋਂ 468 ਨੰਬਰ ਲੈ ਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਸਿਮਰਨ ਠਾਕੁਰ ਨੇ 500 ਵਿਚੋਂ 452 ਨੰਬਰ ਲੈ ਕੇ ਦੂਜਾ ਸਥਾਨ ਤੇ ਪਲਕ ਨੇ 435 ਨੰਬਰ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਵਿਦਿਆਰਥੀਆਂ ਦੀ ਇਸ ਬੇਮਿਸਾਲ ਪ੍ਰਾਪਤੀ ਨੇ ਇਲਾਕੇ ਵਿਚ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਪ੍ਰਾਪਤੀ ਸਕੂਲ ਦੇ ਬਾਕੀ ਵਿਦਿਆਰਥੀਆਂ ਲਈ ਵੀ ਵੱਡੀ ਪ੍ਰੇਰਨਾ ਹੈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਨਵਨੀਤ ਕੌਰ, ਜਯੋਤੀ ਗੁਲਾਟੀ, ਰਜਨੀ ਬਾਲਾ ਤੇ ਸੁਖਵੀਰ ਸਿੰਘ ਨੇ ਸਮੂਹ ਹੋਣਹਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |