ਰੱਤੇਵਾਲ/ਕਾਠਗੜ੍ਹ, 25 ਮਈ (ਅਸ਼ੋਕ ਕੁਮਾਰ ਲੀਲ, ਹਰਸਿਮਰਨ ਜੋਤ ਸਿੰਘ ਕਲੇਰ)-ਪਿਛਲੇ ਦਸ ਦਿਨਾਂ ਵਿਚ ਲਗਾਤਾਰ ਡੀਜ਼ਲ ਪੈਟਰੋਲ ਦੇ ਰੇਟਾਂ ਵਿਚ ਵਾਧਾ ਕਰਕੇ ਦੇਸ਼ ਦੇ ਲੋਕਾਂ 'ਤੇ ਲਗਾਤਾਰ ਆਰਥਿਕ ਬੋਝ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਸਾਥੀ ਕਰਨ ਸਿੰਘ ਰਾਣਾ ਸੂਬਾਈ ਆਗੂ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਸੰਬੰਧਿਤ ਭਾਈ ਲਾਲੋ ਲੋਕ ਮੰਚ ਨੇ ਪਿੰਡ ਰੱਤੇਵਾਲ ਵਿਖੇ ਗੱਲਬਾਤ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਤੇਲ ਰੇਟਾਂ ਵਿਚ ਕੀਤੇ ਵਾਧੇ ਦਾ ਹਰ ਚੀਜ਼ ਦੀ ਮਹਿੰਗਾਈ 'ਤੇ ਅਸਰ ਹੋਣਾ ਸ਼ੁਰੂ ਹੋ ਗਿਆ ਹੈ | ਉਨ੍ਹਾਂ ਚਿੰਤਾ ਪ੍ਰਗਟ ਕੀਤੀ ਕੇ ਤੇਲ ਦੇ ਇਸ ਵਾਧੇ ਨੂੰ ਜਾਇਜ਼ ਠਹਿਰਾਉਣ ਲਈ ਕੇਂਦਰੀ ਹਕੂਮਤ ਝੂਠੇ ਅਤੇ ਬੇਬੁਨਿਆਦ ਕਾਰਨ ਦੱਸ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਤੇਜ਼ੀ ਨਾਲ ਵੱਧ ਰਹੀ ਮਹਿੰਗਾਈ 'ਤੇ ਕਾਬੂ ਪਾਉਣ ਲਈ ਠੋਸ ਬੰਦੋਬਸਤ ਕੀਤੇ ਜਾਣ ਅਤੇ ਡੀਜ਼ਲ, ਪੈਟਰੋਲ, ਰਸੋਈ ਗੈਸ ਤੇ ਖੇਤੀ ਲਈ ਖਾਦਾਂ ਦਾ ਆਮ ਲੋਕਾਂ ਨੂੰ ਸਸਤੇ ਭਾਅ 'ਤੇ ਮਿਲਣਾ ਯਕੀਨੀ ਬਣਾਇਆ ਜਾਵੇ | ਇਸ ਮੌਕੇ ਕਰਨੈਲ ਸਿੰਘ ਭੱਲਾ, ਮਨੋਹਰ ਲਾਲ ਰਤਿਆ ਅਤੇ ਅਜੇ ਕੁਮਾਰ ਰਤਿਆ ਵੀ ਹਾਜ਼ਰ ਸਨ |