27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਹੈਰੋਇਨ ਸਮੇਤ ਨੌਜਵਾਨ ਗਿ੍ਫਤਾਰ

Ad Position 21
No active advertisement
ਅਜੀਤ ਡੈਸਕ 26-05-2026
ਰਾਹੋਂ, 25 ਮਈ (ਉਂਕਾਰ ਸਿੰਘ ਰਾਠੋਰ)-ਨਸ਼ਿਆਂ ਨੂੰ ਠੱਲ੍ਹ ਪਾਉਂਦੇ ਹੋਏ ਬੀਤੇ ਕੱਲ੍ਹ ਰਾਹੋਂ ਦੀ ਪੁਲਿਸ ਵਲੋਂ ਐਸ. ਐਚ. ਓ. ਵਰਿੰਦਰ ਕੁਮਾਰ ਨੇ ਦੱਸਿਆ ਕਿ ਰਾਹੋਂ ਦੀ ਪੁਲਿਸ ਪਾਰਟੀ ਵਲੋਂ 10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਉਨ੍ਹਾਂ ਆਖਿਆ ਕਿ ਪੁਲਿਸ ਪਾਰਟੀ ਜਦੋਂ ਥਾਣਾ ਰਾਹੋਂ ਤੋਂ ਦਾਣਾ ਮੰਡੀ ਹੁੰਦੇ ਹੋਏ ਰਾਹੋਂ-ਨਵਾਂਸ਼ਹਿਰ ਰੋਡ ਵੱਲ੍ਹ ਦੀ ਪਿੰਡ ਛੋਕਰਾਂ ਜਾਂਦੀ ਲਿੰਕ ਸੜਕ ਵੱਲ ਗੱਡੀ ਦੀਆਂ ਲਾਇਟਾਂ ਸਾਹਮਣੇ ਇਕ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ, ਸ਼ੱਕ ਦੇ ਆਧਾਰ 'ਤੇ ਉਸ ਕੋਲੋਂ ਤਲਾਸ਼ੀ ਲੈਣ 'ਤੇ ਉਸ ਵਲੋਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ 'ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ | ਥਾਣਾ ਮੁਖੀ ਨੇ ਆਖਿਆ ਕਿ ਵਿਅਕਤੀ ਨੂੰ ਗਿ੍ਫਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਸਤਪਾਲ ਉਰਫ਼ ਗੋਪੀ ਪੁੱਤਰ ਮੋਹਨ ਲਾਲ ਵਾਸੀ ਪੁੰਨੂੰ ਮਜਾਰਾ, ਥਾਣਾ ਸਿਟੀ ਨਵਾਂਸ਼ਹਿਰ ਵਜੋਂ ਹੋਈ ਹੈ | ਵਿਅਕਤੀ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ | ਇਸ ਮੌਕੇ ਪੁਲਿਸ ਪਾਰਟੀ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਜ਼ਖ਼ਮਾਂ 'ਚ ਚਲਦੇ ਕੀੜਿਆਂ ਦੀ ਮਾਰ ਝਲਦੀ ਲਾਵਾਰਿਸ ਇਸਤਰੀ ਲਈ ਮਸੀਹਾ ਬਣੇ ਮਨੁੱਖਤਾ ਦੀ ਸੇਵਾ ਸੰਸਥਾ ਦੇ ਸੇਵਾਦਾਰ ਝਿੱ... ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਨੇ ਏ. ਐਸ. ਆਈ. ਸੈਦਪੁਰੀ ਨੂੰ ਜਨਮ ਦਿਨ ਮੌਕੇ ਦਿੱਤਾ ਪ੍ਰਸ਼ੰਸਾ ਪੱਤਰ
Ad Position 24