12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨਗਰ ਕੌਂਸਲ ਨਵਾਂਸ਼ਹਿਰ ਦੇ ਬੂਥਾਂ 'ਤੇ ਅਕਾਲੀ ਦਲ ਦੇ ਵੋਟਰਾਂ 'ਚ ਉਤਸ਼ਾਹ ਦੇਖਣ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 27-05-2026

ਨਵਾਂਸ਼ਹਿਰ, 26 ਮਈ (ਦੀਦਾਰ ਸਿੰਘ ਸ਼ੇਤਰਾ)-ਨਗਰ ਕੌਂਸਲ ਨਵਾਂਸ਼ਹਿਰ ਦੇ 19 ਵਾਰਡਾਂ ਲਈ ਵੋਟਾਂ ਦਾ ਕੰਮ ਸ਼ਾਂਤਮਈ ਢੰਗ ਨਾਲ ਨੇਪਰੇ ਚੜਿ੍ਹਆ | ਇਸ ਸਬੰਧੀ ਵਿਚਾਰ ਸਾਂਝੇ ਕਰਦਿਆਂ ਜਥੇਦਾਰ ਗੁਰਬਖ਼ਸ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਰਣਵੀਰ ਸਿੰਘ ਭੱਟੀ ਸੂਬਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਦਿਨੇਸ਼ ਕੁਮਾਰ ਕਰੀਹਾ ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ ਸ਼੍ਰੋਮਣੀ ਅਕਾਲੀ ਦਲ ਨੇ ਦੱਸਿਆ ਕਿ ਉਹਨਾਂ ਵਾਰਡ ਨੰਬਰ-5 ਅਤੇ ਵਾਰਡ ਨੰਬਰ-4 ਦੇ ਪੋਲਿੰਗ ਬੂਥਾਂ 'ਤੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ | ਉਹਨਾਂ ਦੱਸਿਆ ਕਿ ਸਵੇਰੇ ਅੱਠ ਵਜੇ ਤੋਂ ਹੀ ਲੋਕੀਂ ਕਤਾਰਾਂ 'ਚ ਆ ਖੜ੍ਹੇ ਹੋਏ | ਉਹਨਾਂ ਦੇ ਬੂਥਾਂ 'ਤੇ ਗਹਿਮਾ-ਗਹਿਮੀ ਛਾਈ ਰਹੀ | ਅਕਾਲੀ ਦਲ ਬਾਦਲ ਦੇ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਉਹਨਾਂ ਕਿਹਾ ਕਿ ਉਹਨਾਂ ਦੇ ਉਮੀਦਵਾਰ ਸ਼ਾਨ ਨਾਲ ਜਿੱਤ ਪ੍ਰਾਪਤ ਕਰਨਗੇ ਅਤੇ ਨਗਰ ਕੌਂਸਲ ਦਾ ਆਪਣਾ ਪ੍ਰਧਾਨ ਬਣਾਉਣ ਵਿੱਚ ਸਫਲ ਹੋਣਗੇ | ਇਸ ਮੌਕੇ ਉਮੀਦਵਾਰ ਜਸਵਿੰਦਰ ਸਿੰਘ ਜੱਸੀ, ਮਨਪ੍ਰੀਤ ਸਿੰਘ ਭੱਟੀ, ਗੁਰਸ਼ਰਨ ਸਿੰਘ, ਲਾਭ ਸਿੰਘ ਕੁਲਾਮ, ਅਜਮੇਰ ਸਿੰਘ ਭਾਰਾਪੁਰ, ਪ੍ਰਭਜੀਤ ਸਿੰਘ ਮਿੱਠਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਅਤੇ ਨਿਰਵੈਰ ਸਿੰਘ ਥਾਂਦੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਤਿਗੁਰੂ ਭੂਰੀਵਾਲੇ ਮਹਾਰਾਜ ਕੁਟੀਆ ਰੈਲ ਮਾਜਰਾ ਤੋਂ ਪੀ. ਜੀ. ਆਈ ਚੰਡੀਗੜ੍ਹ ਲਈ ਲੰਗਰ ਸੇਵਾ ਭੇਜੀ ਅਗਲੀ ਖ਼ਬਰ ਜ਼ਿਲ੍ਹੇ 'ਚ ਨਗਰ ਕੌਂਸਲ ਚੋਣਾਂ ਦੌਰਾਨ ਤਿੰਨ ਸ਼ਹਿਰਾਂ ਨਵਾਂਸ਼ਹਿਰ, ਬੰਗਾ, ਰਾਹੋਂ 'ਚ ਹੋਈ 60.22 ਫ਼ੀਸਦੀ ਪੋਲਿੰਗ
Ad Position 24