ਟੱਪਰੀਆਂ ਖੁਰਦ, 26 ਮਈ (ਬੂਥਗੜ੍ਹੀਆ) - ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਪੀ. ਐੱਚ. ਸੀ ਸੜੋਆ ਡਾਕਟਰ ਜਤਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਮਾਲੇਵਾਲ ਵਿਖੇ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਲੋਕਾਂ ਨੂੰ ਡੇਂਗੂ ਦੇ ਬਚਾਅ ਅਤੇ ਲੱਛਣਾਂ ਸਬੰਧੀ ਜਾਣਕਾਰੀ ਦਿੱਤੀ ਘਰ-ਘਰ ਜਾ ਕੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਕਰਾਂਤੀ ਪਾਲ ਸਿੰਘ ਰੌੜੀ ਵਲੋਂ ਲੋਕਾਂ ਨੂੰ ਡੇਂਗੂ ਦੇ ਬਚਾਅ ਅਤੇ ਲੱਛਣਾਂ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਜਸਵਿੰਦਰ ਕੌਰ ਮਨਜੀਤ ਕੌਰ ਆਸ਼ਾ ਵਰਕਰ ਆਦਿ ਹਾਜ਼ਰ ਸਨ |