ਔੜ/ਝਿੰਗੜਾਂ, 26 ਮਈ (ਕੁਲਦੀਪ ਸਿੰਘ ਝਿੰਗੜ) - ਵਿਧਾਨ ਸਭਾ ਹਲਕਾ ਬੰਗਾ ਅਧੀਨ ਪੈਂਦੇ ਇਤਿਹਾਸਕ ਪਿੰਡ ਝਿੰਗੜਾਂ ਦੇ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਮੇਨ ਗੇਟ ਅੱਗੇ ਦੇਸ਼ ਵਿੱਚ ਪੈ ਰਹੀ ਅੱਤ ਦੀ ਗਰਮੀ ਨੂੰ ਮੁੱਖ ਰੱਖਦਿਆਂ ਆਉਣ ਜਾਣ ਵਾਲੇ ਰਾਹਗੀਰਾਂ ਵਾਸਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਹੈੱਡ ਗ੍ਰੰਥੀ ਬੁੱਧ ਸਿੰਘ ਵਲੋਂ ਦੇਸ਼ ਵਿਦੇਸ਼ ਵਿੱਚ ਵਸਦੀਆਂ ਸਮੂਹ ਸੰਗਤਾਂ ਦੇ ਭਲੇ ਦੀ ਅਰਦਾਸ ਬੇਨਤੀ ਕਰਨ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇ. ਰਣਜੀਤ ਸਿੰਘ ਝਿੰਗੜ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਪਿਲਾਉਣ ਦੀ ਸ਼ੁਰੂਆਤ ਕਰਵਾਈ ਗਈ | ਉਨਾਂ ਛਬੀਲ ਵਿੱਚ ਸਹਿਯੋਗ ਦੇਣ ਵਾਲੇ ਦਾਨੀ ਸੇਵਾਦਾਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸੰਦੀਪ ਸਿੰਘ ਸ਼ੇਰਗਿੱਲ, ਅਵਤਾਰ ਸਿੰਘ, ਗੁਰਮੁੱਖ ਸਿੰਘ, ਸੁਰਿੰਦਰ ਕੌਰ ਸ਼ੇਰਗਿੱਲ, ਇੰਦਰਜੀਤ ਸਿੰਘ ਗੋਸਲ, ਅਮਨਦੀਪ ਸਿੰਘ ਸ਼ੇਰਗਿੱਲ, ਜੋਗਿੰਦਰ ਸਿੰਘ ਗੋਸਲ, ਅਜੈਬ ਸਿੰਘ, ਸੁਖਜੀਤ ਸਿੰਘ, ਬਿੰਦਾ ਸ਼ੇਰਗਿੱਲ, ਮਦਨ ਸਿੰਘ, ਜਸਕਰਨ ਸਿੰਘ, ਸੁਖਦੀਪ ਸਿੰਘ, ਸੋਹਣ ਸਿੰਘ, ਗੋਪੀ, ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ ਸੁੱਖਾ ਹਲਵਾਈ, ਅਵਤਾਰ ਸਿੰਘ, ਜੌਡੀਅਰ, ਲਵਪ੍ਰੀਤ ਸਿੰਘ, ਜਤਿੰਦਰ ਸਿੰਘ, ਮਨਦੀਪ ਸਿੰਘ,ਦਾਣੀ ਆਦਿ ਹਾਜ਼ਰ ਸਨ |