ਪੋਜੇਵਾਲ ਸਰਾਂ, 26 ਮਈ (ਨਵਾਂਗਰਾਈਾ)-ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਜਤਿੰਦਰ ਸਿੰਘ ਪੀ. ਐਚ. ਸੀ. ਸੜੋਆ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਟੋਰੋਵਾਲ ਵਿਖੇ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਨੈਸ਼ਨਲ ਵੈਕਟਰ ਬੌਰਨ ਡਜੀਜ਼ ਕੰਟਰੋਲ ਪ੍ਰੋਗਰਾਮ ਤਹਿਤ ਡੇਂਗੂ, ਮਲੇਰੀਆ ਅਤੇ ਚਿਕਣਗੁਨੀਆਂ ਦੇ ਬਚਾਅ ਸੰਬੰਧੀ ਜਾਣਕਾਰੀ ਦਿੱਤੀ ਤੇ ਲੋਕਾਂ ਨੂੰ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਖੜੇ੍ਹ ਪਾਣੀ ਦੇ ਸੋਮਿਆਂ ਵਿਚ ਪੈਦਾ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਇਹ ਮੱਛਰ ਦਿਨ ਵੇਲੇ ਕੱਟਦੇ ਹਨ ਇਸ ਲਈ ਸਾਨੂੰ ਕੂਲਰਾਂ ਗਮਲਿਆਂ ਫਰਿਜਾਂ ਦੀਆਂ ਟਰੇਆਂ ਤੇ ਪਾਣੀ ਦੇ ਭਾਂਡਿਆਂ ਨੂੰ ਹਫਤੇ 'ਚ ਇਕ ਦਿਨ ਜ਼ਰੂਰ ਸਾਫ ਕਰਕੇ ਸੁਕਾਉਣਾ ਚਾਹੀਦਾ ਹੈ | ਡੇਂਗੂ ਦੇ ਟੈਸਟ ਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ | ਇਸ ਮੌਕੇ ਸਰਪੰਚ ਕੁਲਵਿੰਦਰ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਰਾਜ ਕੁਮਾਰ, ਆਸ਼ਾ ਵਰਕਰ ਰੁਪਿੰਦਰ ਕੌਰ ਤੇ ਪੰਚਾਇਤ ਮੈਂਬਰ ਹਾਜ਼ਰ ਸਨ |