ਨਵਾਂਸ਼ਹਿਰ, 26 ਮਈ (ਜਸਬੀਰ ਸਿੰਘ ਨੂਰਪੁਰ)-ਆਮ ਆਦਮੀ ਪਾਰਟੀ ਵਲੋਂ ਨਵਾਂਸ਼ਹਿਰ ਦੇ ਸੀਨੀਅਰ ਆਗੂ ਦਿਨੇਸ਼ ਸੂਰੀ ਨੂੰ ਨਸ਼ਾ ਮੁਕਤੀ ਵਿਭਾਗ ਦਾ ਜ਼ਿਲਾ ਕੁਆਰਡੀਨੇਟਰ ਲਗਾਇਆ ਗਿਆ | ਇਹ ਨਿਯੁਕਤੀ ਉਹਨਾਂ ਦੀ ਪਾਰਟੀ ਦੀ ਹਾਈਕਮਾਂਡ ਵੱਲੋਂ ਜਾਰੀ ਕੀਤੀ ਗਈ ਲਿਸਟ ਵਿੱਚ ਕੀਤੀ ਗਈ ਹੈ | ਉਹਨਾਂ ਨੇ ਇਸ ਨਿਯੁਕਤੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਮਨੀਸ਼ ਸਸੋਦੀਆ ਇੰਚਾਰਜ ਪੰਜਾਬ, ਅਮਨ ਅਰੋੜਾ ਪ੍ਰਧਾਨ ਪੰਜਾਬ, ਬੰਗਾ ਹਲਕੇ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ, ਨਵਾਂਸ਼ਹਿਰ ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ, ਬਲਾਚੌਰ ਹਲਕੇ ਦੀ ਵਿਧਾਇਕ ਸੰਤੋਸ਼ ਕਟਾਰੀਆ ਦਾ ਧੰਨਵਾਦ ਕੀਤਾ | ਉਹਨਾਂ ਆਖਿਆ ਕਿ ਪਾਰਟੀ ਵੱਲੋਂ ਜੋ ਵੀ ਉਨਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨਗੇ | ਉਹਨਾਂ ਆਖਿਆ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਉਪਰੰਤ ਉਹ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਹਲਕੇ 'ਚ ਇੱਕ ਟੀਮ ਬਣਾ ਕੇ ਕੰਮ ਕਰਨਗੇ ਅਤੇ ਨਸ਼ਾ ਮੁਕਤੀ ਲਈ ਲੋਕਾਂ ਨੂੰ ਪ੍ਰੇਰਿਤ ਕਰਨਗੇ |