12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਬਾਬਾ ਗੋਲਾ ਸਕੂਲ ਬੰਗਾ ਦੀ ਬਾਰ੍ਹਵੀਂ ਆਰਟਸ ਜਮਾਤ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 27-05-2026
ਬੰਗਾ, 26 ਮਈ (ਸੁਰਿੰਦਰ ਸਿੰਘ ਕਰਮ ਲਧਾਣਾ) - ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੀ ਬਾਰ੍ਹਵੀਂ ਆਰਟਸ ਜਮਾਤ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ | ਇਸ ਸਬੰਧੀ ਸਕੂਲ ਦੇ ਕਾਰਜਕਾਰੀ ਪਿ੍ੰਸੀਪਲ ਮੈਡਮ ਜਸਵਿੰਦਰ ਕੌਰ ਨੇ ਇਸ ਸ਼ਾਨਦਾਰ ਨਤੀਜੇ ਬਾਰੇ ਖੁਸ਼ੀ ਪ੍ਰਗਟਾਉਂਦੇ ਹੋਏ ਦੱਸਿਆ ਕਿ ਸੀਮਾ ਨੇ 500 ਵਿੱਚੋਂ 465 ਅੰਕ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਜਸਮੀਤ ਨੇ 500 ਵਿੱਚੋਂ 454 ਅੰਕ ਲੈ ਕੇ ਦੂਜਾ ਸਥਾਨ ਅਤੇ ਸਲੋਨੀ ਨੇ 500 ਵਿੱਚੋਂ 448 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਉਹਨਾਂ ਬੱਚਿਆਂ ਨੂੰ , ਉਹਨਾਂ ਦੇ ਮਾਪਿਆਂ ਨੂੰ , ਸਕੂਲ ਸਟਾਫ ਨੂੰ ਵਧਾਈ ਦਿੱਤੀ ਤੇ ਭਵਿੱਖ ਵਿੱਚ ਉਹਨਾਂ ਤੋਂ ਹੋਰ ਵੀ ਵੱਡੀਆਂ ਪ੍ਰਾਪਤੀਆਂ ਦੀ ਆਸ ਪ੍ਰਗਟਾਈ | ਇਸ ਮੌਕੇ ਸਕੂਲ ਦੇ ਕਾਰਜਕਾਰੀ ਪਿ੍ੰਸੀਪਲ ਮੈਡਮ ਜਸਵਿੰਦਰ ਕੌਰ, ਲੈਕ: ਹਰਚਰਨ ਸਿੰਘ, ਡਾ. ਬਿੰਦੂ ਕੈਂਥ, ਲੈਕ: ਸੁਰਿੰਦਰ ਦੇਵੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਸਫ਼ਲਤਾ 'ਤੇ ਵਧਾਈ ਦਿੱਤੀ | ਉਨ੍ਹਾਂ ਸਮੂਹ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਉੱਜਲ ਅਤੇ ਸੁਨਹਿਰੀ ਭਵਿੱਖ ਦੀ ਕਾਮਨਾ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਦੁਰਘਟਨਾ ਦੇ ਸ਼ਿਕਾਰ ਸੰਤੋਖ ਲਾਲ ਨੂੰ ਗ਼ਮਗੀਨ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਬਲਾਚੌਰ ਦੀ ਇਮੀਗ੍ਰੇਸ਼ਨ ਫ਼ਰਮ ਦਾ ਲਾਇਸੰਸ ਰੱਦ
Ad Position 24