ਪੱਲੀ-ਝਿੱਕੀ, 27 ਮਈ (ਕੁਲਦੀਪ ਸਿੰਘ ਪਾਬਲਾ)-ਪਿਛਲੇ ਦਿਨੀਂ ਜਥੇਦਾਰ ਸਤਨਾਮ ਸਿੰਘ ਸੇਵਾਦਾਰ ਪਿੰਡ ਨੌਰਾ ਵਿਖੇ ਕਿਲ੍ਹਾ ਅਨੰਦਗੜ੍ਹ ਸਾਹਿਬ ਦਾ ਦੇਹਾਂਤ ਹੋ ਗਿਆ | ਸਰਪੰਚ ਦਿਲਬਾਗ ਸਿੰਘ ਪਾਬਲਾ ਨੇ ਦੱਸਿਆ ਕਿ ਜਿਨ੍ਹਾਂ ਦਾ ਕੀਰਤਪੁਰ ਸਾਹਿਬ ਪਤਾਲਪੁਰੀ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ | ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪੰਥਕ ਤੇ ਸੇਵਾਦਾਰ ਵਰਗ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਜਥੇਦਾਰ ਸਤਨਾਮ ਸਿੰਘ ਨੇ ਆਪਣਾ ਸਾਰਾ ਜੀਵਨ ਗੁਰੂ ਘਰ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ ਕੀਤਾ | ਅੰਤਿਮ ਸੰਸਕਾਰ ਸਮੇਂ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁਖੀ ਸੰਤ ਬਾਬਾ ਸਤਨਾਮ ਸਿੰਘ ਆਪਣੇ ਸਹਿਯੋਗੀਆਂ ਅਤੇ ਵੱਡੀ ਗਿਣਤੀ 'ਚ ਸੰਗਤਾਂ ਸਮੇਤ ਮੌਜੂਦ ਸਨ | ਇਸ ਮੌਕੇ ਸੰਤ ਬਾਬਾ ਸੇਵਾ ਸਿੰਘ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ | ਪਿੰਡ ਨੌਰਾ ਦੀਆਂ ਦੀਆਂ ਸੰਗਤਾਂ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ ਅਤੇ ਪਰਿਵਾਰ ਨਾਲ ਡੂੰਘਾ ਦੁੱਖ ਸਾਂਝਾ ਕੀਤਾ ਗਿਆ |