20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਡੀ.ਸੀ ਵਲੋਂ ਐਸ.ਬੀ.ਐਸ ਨਗਰ 'ਚ ਐਸ.ਆਈ.ਆਰ ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਨੋਡਲ ਅਫ਼ਸਰ ਨਿਯੁਕਤ

Ad Position 21
No active advertisement
ਅਜੀਤ ਡੈਸਕ 28-05-2026
ਨਵਾਂਸ਼ਹਿਰ, 27 ਮਈ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਵਲੋਂ ਜ਼ਿਲੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਿਵੀਜ਼ਨ ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ | ਹੁਕਮ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐਸ.ਆਈ.ਆਰ ਨਾਲ ਸਬੰਧਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮਰਪਿਤ ਟੀਮਾਂ ਦਾ ਗਠਨ ਕੀਤਾ ਗਿਆ ਹੈ | ਔਲਖ ਨੇ ਦੱਸਿਆ ਕਿ ਨਿਯੁਕਤ ਕੀਤੇ ਗਏ ਨੋਡਲ ਅਫ਼ਸਰ ਸ਼ਿਕਾਇਤ ਨਿਵਾਰਣ, ਆਈ.ਟੀ ਸਬੰਧੀ ਸਮੱਸਿਆਵਾਂ ਦੇ ਹੱਲ, ਟ੍ਰੇਨਿੰਗ ਪ੍ਰਬੰਧਨ, ਸਮੱਗਰੀ ਪ੍ਰਬੰਧਨ, ਸੋਸ਼ਲ ਮੀਡੀਆ ਤਾਲਮੇਲ, ਸਵੀਪ ਜਾਗਰੂਕਤਾ ਗਤੀਵਿਧੀਆਂ, ਐਸ.ਆਈ.ਆਰ ਸਬੰਧੀ ਅਹਿਮ ਮੁੱਦਿਆਂ ਦੀ ਰਿਪੋਰਟਿੰਗ, ਕਾਨੂੰਨੀ ਮਾਮਲੇ, ਬੀ.ਐਲ.ਓਜ਼ ਦੀ ਭਲਾਈ ਅਤੇ ਹੈਲਪ ਡੈਸਕ ਸੰਚਾਲਨ ਵਰਗੇ ਮਹੱਤਵਪੂਰਨ ਕਾਰਜਾਂ ਦੀ ਨਿਗਰਾਨੀ ਕਰਨਗੇ | ਉਨ੍ਹਾਂ ਦੱਸਿਆ ਕਿ ਬਿਹਤਰ ਤਾਲਮੇਲ ਅਤੇ ਰਿਵੀਜ਼ਨ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਹਾਇਕ ਨੋਡਲ ਅਫ਼ਸਰ ਵੀ ਤਾਇਨਾਤ ਕੀਤੇ ਗਏ ਹਨ | ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਹ ਟੀਮਾਂ ਐਸ.ਆਈ.ਆਰ ਪ੍ਰਕਿਰਿਆ ਦੌਰਾਨ ਲੋਕਾਂ ਦੀ ਸਹਾਇਤਾ ਵੀ ਕਰਨਗੀਆਂ ਅਤੇ ਇਹ ਯਕੀਨੀ ਬਣਾਉਣਗੀਆਂ ਕਿ ਯੋਗ ਵੋਟਰਾਂ ਨੂੰ ਦਸਤਾਵੇਜ਼ੀ ਅਤੇ ਤਸਦੀਕੀ ਕਾਰਵਾਈ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕਾਂ ਦੀ ਐਸ.ਆਈ.ਆਰ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਇੱਕ ਸਮਰਪਿਤ ਹੈਲਪ ਡੈਸਕ ਅਤੇ ਸ਼ਿਕਾਇਤ ਸੈੱਲ ਵੀ ਸਥਾਪਿਤ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਤੇਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਜਤਾਇਆ ਭਾਰੀ ਰੋਸ ਅਗਲੀ ਖ਼ਬਰ ਜਥੇਦਾਰ ਸਤਨਾਮ ਸਿੰਘ ਸੇਵਾਦਾਰ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦਾ ਦਿਹਾਂਤ
Ad Position 24