20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਪਿੰਡ ਰੈਲ ਦੇ ਲੋੜਵੰਦਾਂ ਨੂੰ ਸਰਕਾਰੀ ਰਾਸ਼ਨ ਕਿੱਟਾਂ ਦੀ ਕੀਤੀ ਵੰਡ

Ad Position 21
No active advertisement
ਅਜੀਤ ਡੈਸਕ 28-05-2026
ਕਾਠਗੜ੍ਹ, 27 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਦੁਆਰਾ ਗਰੀਬ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਪਿੰਡ ਰੈਲ ਵਿਖੇ ਵਿਸ਼ੇਸ਼ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ | ਪਿੰਡ ਰੈਲ ਦੇ ਡੀਪੂ ਹੋਲਡਰ ਸੰਦੀਪ ਕੁਮਾਰ ਵਲੋਂ ਇਹ ਕਿੱਟਾਂ ਲਾਭਪਾਤਰੀਆਂ ਨੂੰ ਤਕਸੀਮ ਕੀਤੀਆਂ ਗਈਆਂ | ਇਸ ਮੁਹਿੰਮ ਦੇ ਤਹਿਤ ਹੁਣ ਤੱਕ ਇਲਾਕੇ ਦੇ ਲੋੜਵੰਦ ਪਰਿਵਾਰਾਂ ਨੂੰ 325 ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ | ਕਿੱਟਾਂ ਵਿੱਚ ਸ਼ਾਮਲ ਰੋਜ਼ਾਨਾ ਵਰਤੋਂ ਦੀਆਂ ਉੱਚ-ਗੁਣਵੱਤਾ ਵਸਤੂਆਂ ਸਰਕਾਰ ਵੱਲੋਂ ਭੇਜੀ ਗਈ | ਇਸ ਵਿਸ਼ੇਸ਼ ਰਾਸ਼ਨ ਕਿੱਟ ਵਿੱਚ ਗਰੀਬ ਪਰਿਵਾਰਾਂ ਦੀ ਰੋਜ਼ਾਨਾ ਰਸੋਈ ਦੀ ਵਰਤੋਂ ਵਾਲੀਆਂ ਮਿਆਰੀ ਵਸਤੂਆਂ ਸ਼ਾਮਲ ਹਨ, ਜੋ ਸਿੱਧੇ ਤੌਰ 'ਤੇ ਉਨ੍ਹਾਂ ਤੱਕ ਪਹੁੰਚਾਈਆਂ ਗਈਆਂ | ਜਿਸ ਵਿੱਚ ਛੋਲਿਆਂ ਦੀ ਦਾਲ 2 ਕਿੱਲੋ, ਚੀਨੀ 2 ਕਿਲੋਂ, ਨਮਕ 2 ਕਿੱਲੋ, ਹਲਦੀ ਪਾਊਡਰ 200 ਗ੍ਰਾਮ, ਸਰੋਂ ਦਾ ਤੇਲ 1 ਲੀਟਰ | ਇਸ ਮੌਕੇ ਰਾਸ਼ਨ ਕਿੱਟਾਂ ਹਾਸਲ ਕਰਨ ਵਾਲੇ ਲਾਭਪਾਤਰੀਆਂ ਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਮਿਲਣ ਵਾਲੀਆਂ ਇਹ ਸਹੂਲਤਾਂ ਬਿਨਾਂ ਕਿਸੇ ਪੱਖਪਾਤ ਦੇ ਬਿਲਕੁਲ ਸਹੀ ਸਮੇਂ 'ਤੇ ਸਿੱਧੇ ਲੋੜਵੰਦਾਂ ਤੱਕ ਪਹੁੰਚ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ | ਇਸ ਮੌਕੇ ਰਾਸ਼ਨ ਵੰਡਣ ਦੀ ਇਸ ਪ੍ਰਕਿਰਿਆ ਦੌਰਾਨ ਡੀਪੂ ਹੋਲਡਰ ਸੰਦੀਪ ਕੁਮਾਰ ਨਾਲ ਸੰਦੀਪ ਰਾਣਾ, ਪਵਨ ਰਾਣਾ, ਜਗਤਾਰ ਖਾਨ, ਪੰਚ ਬਹਾਦਰ ਖਾਨ, ਸੁਮੋਧ ਗਿਰੀ, ਸੰਨੀ ਰਾਣਾ, ਰਵੀ ਕੁਮਾਰ ਅਤੇ ਮੰਗੂ ਪੰਡਿਤ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੇਗਮਪੁਰਾ ਦੇ ਸੰਕਲਪ ਨੂੰ ਮੁੜ ਦੁਹਰਾਉਣ ਦੀ ਲੋੜ-ਬੀਬੀ ਘੇੜਾ ਅਗਲੀ ਖ਼ਬਰ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰਵਾਈ ਵੈੱਲਕਮ ਪਾਰਟੀ
Ad Position 24