ਨਵਾਂਸ਼ਹਿਰ, 27 ਮਈ (ਹਰਮਿੰਦਰ ਸਿੰਘ ਪਿੰਟੂ)-ਨਗਰ ਕੌਂਸਲ ਚੋਣਾਂ 'ਚ ਜਿੱਥੇ ਵੋਟਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ, ਉਥੇ ਹੀ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਧ ਚੜ੍ਹਕੇ ਵੋਟਾਂ ਪਾਈਆਂ ਅਤੇ ਪੂਰੀ ਅਮਨ-ਅਮਾਨ ਨਾਲ ਨਵਾਂਸ਼ਹਿਰ ਵਿੱਚ ਵੋਟਾਂ ਸੰਪਨ ਹੋਈਆ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਪਰਵਿੰਦਰ ਪਾਲ ਸਿੰਘ ਰਾਠੌਰ, ਸੁਖਵਿੰਦਰ ਸਿੰਘ ਮਿੰਟੂ ਜਾਡਲਾ ਤੇ ਅਪਰ ਅਪਾਰ ਸਿੰਘ ਅਟਵਾਲ ਨੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣੇਗੀ ਜਿਸ ਦੇ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਹੋਣਗੇ | ਉਹਨਾਂ ਦੱਸਿਆ ਕਿ ਨਗਰ ਕੌਂਸਲ ਚੋਣਾਂ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ | ਉਹਨਾਂ ਕਿਹਾ ਕੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸੂਬੇ ਦਾ ਸਰਬਪੱਖ ਵਿਕਾਸ ਕੀਤਾ ਜਾਂਦਾ ਹੈ | ਲੋਕ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ |