21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਬਲਾਚੌਰ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਵੱਡਾ ਹੁਲਾਰਾ, ਜਥੇ. ਸਾਧੜਾ ਨੇ ਸਾਥੀਆਂ ਸਮੇਤ ਕੀਤੀ ਘਰ ਵਾਪਸੀ

Ad Position 21
No active advertisement
ਅਜੀਤ ਡੈਸਕ 29-05-2026

ਬਲਾਚੌਰ, 28 ਮਈ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਵਿਧਾਨ ਸਭਾ ਹਲਕਾ ਬਲਾਚੌਰ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਪੁਨਰ ਸਰਜੀਤ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸਾਧੜਾ ਆਪਣੇ ਸਾਥੀਆਂ ਸਾਬਕਾ ਸਰਪੰਚ ਜਥੇਦਾਰ ਸੁਖਦੇਵ ਸਿੰਘ ਰੱਕੜਾਂ ਢਾਹਾਂ, ਸਾਬਕਾ ਸਰਪੰਚ ਜਥੇਦਾਰ ਚਰਨਜੀਤ ਸਿੰਘ ਭਰਥਲਾ, ਸਾਬਕਾ ਸਰਪੰਚ ਜਥੇਦਾਰ ਸੁੱਚਾ ਸਿੰਘ ਬੂਲੇਵਾਲ ਆਦਿ ਵਲੋਂ ਹਲਕਾ ਇੰਚਾਰਜ ਚੌਧਰੀ ਹਨੀ ਟੌਂਸਾ ਦੇ ਯਤਨਾਂ ਸਦਕਾ ਪਾਰਟੀ ਪ੍ਰਧਾਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਆਪਣੇ ਘਰ ਵਾਪਸੀ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਮੂਲੀਅਤ ਕੀਤੀ ਗਈ | ਵੱਖ-ਵੱਖ ਆਗੂਆਂ ਨੇ ਕਿਹਾ ਕਿ ਮੁੜ ਤੋਂ ਸ਼ਾਮਿਲ ਹੋਏ ਇਨ੍ਹਾਂ ਦਿੱਗਜ ਆਗੂਆਂ ਨਾਲ ਪਾਰਟੀ ਨੂੰ ਇਲਾਕੇ ਅੰਦਰ ਹੋਰ ਵੀ ਮਜ਼ਬੂਤੀ ਮਿਲੇਗੀ | ਅਵਤਾਰ ਸਿੰਘ ਸਾਧੜਾ ਤੇ ਉਨ੍ਹਾਂ ਦੇ ਸਾਥੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਹਿਲਾਂ ਨਾਲੋਂ ਵੀ ਵੱਧ ਮਿਹਨਤ ਕਰਕੇ ਪਾਰਟੀ ਦੇ ਦਾਇਰੇ ਨੂੰ ਜਿਥੇ ਹੋਰ ਵਧਾਉਣਗੇ ਉਥੇ ਹੀ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇਕ ਕਰਦੇ ਰਹਿਣਗੇ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਬਲਾਚੌਰ ਦੇ ਸਮੁੱਚੇ ਆਗੂਆਂ ਨੂੰ ਇਕਜੁੱਟ ਹੋ ਕੇ ਪਾਰਟੀ ਦੀ ਮਜਬੂਤੀ ਲਈ ਜ਼ਮੀਨੀ ਪੱਧਰ 'ਤੇ ਗਤੀਵਿਧੀਆਂ ਕਰਨ ਲਈ ਕਿਹਾ | ਹਲਕਾ ਇੰਚਾਰਜ ਹਨੀ ਟੌਸਾਂ ਨੇ ਇਨ੍ਹਾਂ ਆਗੂਆਂ ਨੂੰ ਘਰ ਵਾਪਸੀ 'ਤੇ ਵਧਾਈ ਦਿੰਦਿਆਂ ਹੋਇਆਂ ਆਖਿਆ ਕਿ ਇਨ੍ਹਾਂ ਨੂੰ ਪਾਰਟੀ ਅੰਦਰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਵਿਧਾਨ ਸਭਾ ਹਲਕਾ ਬਲਾਚੌਰ ਨਾਲ ਸਬੰਧਤ ਸਮੁੱਚੇ ਅਕਾਲੀ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੰਗਾ ਗੋਤ ਜਠੇਰਿਆਂ ਦਾ ਮੇਲਾ 2 ਨੂੰ ਅਗਲੀ ਖ਼ਬਰ ਭਗਤ ਸਿੰਘ ਸੁਸਾਇਟੀ ਦੇ ਪ੍ਰਧਾਨ ਕਰਨਾਣਾ ਨੇ ਪੱਤਰਕਾਰ ਦੇ ਘਰ ਹੋਈ ਪੁਲਿਸ ਛਾਪੇਮਾਰੀ ਦੀ ਕੀਤੀ ਨਿਖੇਧੀ
Ad Position 24