20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੇਵਲ ਸਿੰਘ ਢਿੱਲੋਂ ਦੇ ਪ੍ਰਧਾਨ ਬਣਨ ਨਾਲ ਭਾਜਪਾ ਸੂਬੇ 'ਚ ਮਜ਼ਬੂਤ ਹੋਵੇਗੀ-ਲੌਂਗੀਆ

Ad Position 21
No active advertisement
ਅਜੀਤ ਡੈਸਕ 29-05-2026
ਹੁਸ਼ਿਆਰਪੁਰ, 28 ਮਈ (ਨਰਿੰਦਰ ਸਿੰਘ ਬੱਡਲਾ)-ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਬਣਨ 'ਤੇ ਵਧਾਈ ਦਿੰਦਿਆਂ ਭਾਜਪਾ ਦੇ ਯੂਥ ਆਗੂ ਹਰਦੀਪ ਸਿੰਘ ਲੌਂਗੀਆ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦਾ ਤਜਰਬਾ ਤੇ ਲੋਕਾਂ ਪ੍ਰਤੀ ਅਟੁੱਟ ਸਮਰਪਣ ਪੰਜਾਬ ਭਾਜਪਾ ਨੂੰ ਤੇਜ਼ੀ ਨਾਲ ਅੱਗੇ ਵਧਣ ਵਿਚ ਮਦਦ ਕਰੇਗਾ, ਜਿਸ ਨਾਲ ਭਾਜਪਾ ਪੰਜਾਬ ਵਿਚ ਦਿਨ ਪ੍ਰਤੀ ਦਿਨ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ ਢਿੱਲੋਂ ਦੀ ਪ੍ਰਧਾਨਗੀ ਹੇਠ ਭਾਜਪਾ ਪੰਜਾਬ 'ਚ 2027 'ਚ ਸਰਕਾਰ ਬਣਾਏਗੀ ਤੇ ਇਥੇ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਨਸ਼ਾ, ਕਰਜ਼ਾ, ਭਿ੍ਸ਼ਟਾਚਾਰ ਤੇ ਹਰ ਇਕ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰੇਗੀ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸੂਬੇ 'ਚ ਸਰਕਾਰ ਬਣਨ ਤੋਂ ਬਾਅਦ ਭਾਜਪਾ ਦਾ ਪਹਿਲਾ ਨਿਸ਼ਾਨਾ ਪੰਜਾਬ ਨੂੰ ਕਰਜ਼ਾ ਮੁਕਤ ਕਰਨਾ ਅਤੇ ਹਰੇਕ ਵਰਗ ਨੂੰ ਆਰਥਿਕ ਖ਼ੁਸ਼ਹਾਲੀ ਦੇ ਮੌਕੇ ਪੈਦਾ ਕਰਨਾ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਮਨਜੀਤ ਸਿੰਘ ਦਸੂਹਾ ਦੀ ਅਗਵਾਈ 'ਚ 2 ਜੂਨ ਨੂੰ ਡੀ.ਸੀ. ਰਾਹੀਂ ਰਾਜਪਾਲ ਨੂੰ ਭੇਜਿਆ ਜਾਵੇਗਾ ਮੰਗ ਪੱਤਰ - ਮੂਨਕ ਅਗਲੀ ਖ਼ਬਰ ਨੂਰੀ ਮਸਜਿਦ ਸਿਆਣਾ ਵਿਖੇ ਸ਼ਰਧਾ ਨਾਲ ਮਨਾਈ ਬਕਰੀਦ
Ad Position 24