20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਮਨਜੀਤ ਸਿੰਘ ਦਸੂਹਾ ਦੀ ਅਗਵਾਈ 'ਚ 2 ਜੂਨ ਨੂੰ ਡੀ.ਸੀ. ਰਾਹੀਂ ਰਾਜਪਾਲ ਨੂੰ ਭੇਜਿਆ ਜਾਵੇਗਾ ਮੰਗ ਪੱਤਰ - ਮੂਨਕ

Ad Position 21
No active advertisement
ਅਜੀਤ ਡੈਸਕ 29-05-2026
ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਸਕੱਤਰ ਜਨਰਲ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵਿੰਦਰ ਸਿੰਘ ਮੂਨਕ ਨੇ ਦੱਸਿਆ ਕਿ ਪਾਰਟੀ ਹਾਈਕਮਾਂਡ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਮਨਜੀਤ ਸਿੰਘ ਦਸੂਹਾ ਦੀ ਅਗਵਾਈ ਤੇ ਸੀਨੀਅਰ ਲੀਡਰਸ਼ਿਪ ਕੌਮੀ ਜਨਰਲ ਸਕੱਤਰ ਅਵਤਾਰ ਸਿੰਘ ਜੌਹਲ, ਕੌਮੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਜੰਡਾ, ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਹਰਬੰਸ ਸਿੰਘ ਮੰਝਪੁਰ, ਜ਼ਿਲ੍ਹਾ ਅਬਜ਼ਰਵਰ ਜਰਨੈਲ ਸਿੰਘ ਗੜ੍ਹਦੀਵਾਲਾ, ਹਲਕਾ ਸ਼ਾਮਚੁਰਾਸੀ ਦੇ ਸੇਵਾਦਾਰ ਮਦਨ ਮੋਹਨ ਸਿੰਘ ਮੂਸਾ, ਚੀਫ਼ ਨਿਰਮਲ ਸਿੰਘ ਮੁਕੇਰੀਆਂ, ਤਰਸੇਮ ਸਿੰਘ ਜੱਸੋਵਾਲ ਸੀਨੀਅਰ ਆਗੂ ਤੇ ਵੱਡੀ ਗਿਣਤੀ 'ਚ ਵਰਕਰਾਂ ਦੀ ਹਾਜ਼ਰੀ 'ਚ 2 ਜੂਨ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਪੰਜਾਬ ਦੀਆਂ ਹੱਕੀ ਮੰਗਾਂ ਸਬੰਧੀ ਮੰਗ ਪੱਤਰ ਪੰਜਾਬ ਦੇ ਰਾਜਪਾਲ ਨੂੰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਰਾਹੀਂ ਭੇਜਿਆ ਜਾਵੇਗਾ | ਜਿਸ 'ਚ ਪੰਜਾਬ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਪੂਰੀਆਂ ਹੋ ਸਕਣ | ਉਨ੍ਹਾਂ ਦੱਸਿਆ ਕਿ 1966 ਤੋਂ ਪੁਨਰ ਗਠਿਤ ਹੋਏ ਪੰਜਾਬ ਨੂੰ ਰਾਜਧਾਨੀ ਤੋਂ ਲੈ ਕੇ ਪੰਜਾਬੀ ਬੋਲਦੇ ਇਲਾਕੇ ਬਾਹਰ ਕਰਕੇ ਅਧੂਰਾ ਰੱਖਿਆ ਜਾ ਰਿਹਾ ਹੈ | ਇਸ ਤੋਂ ਇਲਾਵਾ ਪਾਣੀਆਂ ਅਤੇ ਬਿਜਲਈ ਪ੍ਰੋਜੈਕਟਾਂ ਤੋਂ ਪੰਜਾਬ ਦਾ ਹੱਕ ਮਾਰਿਆ ਜਾ ਰਿਹਾ ਹੈ | ਮੂਨਕ ਨੇ ਕਿਹਾ ਕਿ ਜਥੇਬੰਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ 'ਚ ਸੋਧ ਕਰਵਾਉਣ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਉਣ, ਕਿਸਾਨੀ ਮਸਲੇ ਹੱਲ ਕਰਨ ਬਾਰੇ ਤੇ ਬੰਦੀ ਸਿੰਘਾਂ ਦੀ ਜਲਦੀ ਰਿਹਾਈ ਤੇ ਹੋਰ ਪੰਜਾਬ ਦੇ ਹੱਕਾਂ ਸਬੰਧੀ ਮੰਗ ਪੱਤਰ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਕੰਪਿਊਟਰ ਅਧਿਆਪਕਾਂ ਵਲੋਂ ਮੁਹਾਲੀ 'ਚ ਡੀ. ਜੀ. ਐੱਸ. ਈ. ਦਫ਼ਤਰ ਦਾ ਘਿਰਾਓ 1 ਨੂੰ ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਪ੍ਰਧਾਨ ਬਣਨ ਨਾਲ ਭਾਜਪਾ ਸੂਬੇ 'ਚ ਮਜ਼ਬੂਤ ਹੋਵੇਗੀ-ਲੌਂਗੀਆ
Ad Position 24