20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੰਪਿਊਟਰ ਅਧਿਆਪਕਾਂ ਵਲੋਂ ਮੁਹਾਲੀ 'ਚ ਡੀ. ਜੀ. ਐੱਸ. ਈ. ਦਫ਼ਤਰ ਦਾ ਘਿਰਾਓ 1 ਨੂੰ

Ad Position 21
No active advertisement
ਅਜੀਤ ਡੈਸਕ 29-05-2026
ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤੇ ਜਾਣ ਦੇ ਵਿਰੋਧ 'ਚ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ 1 ਜੂਨ ਨੂੰ ਮੁਹਾਲੀ ਡੀ. ਜੀ. ਐਸ. ਈ. ਦਫ਼ਤਰ ਦੇ ਘਿਰਾਓ ਦਾ ਐਲਾਨ ਕੀਤਾ | ਇਸ ਸੰਬੰਧੀ ਆਗੂਆਂ ਦੀ ਅਹਿਮ ਮੀਟਿੰਗ ਹੋਈ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2 ਦਸੰਬਰ 2010 'ਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵਲੋਂ ਜਾਰੀ ਰੈਗੂਲਰ ਨੋਟੀਫ਼ਿਕੇਸ਼ਨ ਤੇ 2011 'ਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੁਸਾਇਟੀ ਦੇ ਨਾਂਅ 'ਤੇ ਗੁੰਮਰਾਹ ਕੀਤਾ ਜਾ ਰਿਹਾ ਹੈ | ਹਾਈ ਕੋਰਟ 'ਚ ਕੰਪਿਊਟਰ ਅਧਿਆਪਕਾਂ ਦੇ ਹੱਕ 'ਚ ਫ਼ੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ | ਉਨ੍ਹਾਂ ਦੱਸਿਆ ਕਿ 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ 'ਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾਅ ਰਹੇ ਹਨ, ਪਰ ਰੈਗੂਲਰ ਨੋਟੀਫ਼ਿਕੇਸ਼ਨ ਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇਨ-ਬਿਨ ਲਾਗੂ ਨਹੀਂ ਕੀਤਾ ਹੈ | ਇਸ ਮੌਕੇ ਪਲਵਿੰਦਰ ਸਿੰਘ, ਸੰਜੀਵ ਭਾਟੀਆ, ਨਵਦੀਪ ਸਿੰਘ, ਇੰਦਰਜੀਤ ਸਿੰਘ, ਸੁਖਬੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਮਨਜੀਤ ਸਿੰਘ ਦਸੂਹਾ ਦੀ ਅਗਵਾਈ 'ਚ 2 ਜੂਨ ਨੂੰ ਡੀ.ਸੀ. ਰਾਹੀਂ ਰਾਜਪਾਲ ਨੂੰ ਭੇਜਿਆ ਜਾਵੇਗਾ ਮੰਗ ਪੱਤਰ - ਮੂਨਕ
Ad Position 24