20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੇਵਲ ਸਿੰਘ ਢਿੱਲੋਂ ਦੇ ਪ੍ਰਧਾਨ ਬਣਨ ਨਾਲ ਭਾਜਪਾ ਨੂੰ ਹੋਰ ਬਲ ਮਿਲਿਆ-ਡਾ. ਦਿਲਬਾਗ ਰਾਏ

Ad Position 21
No active advertisement
ਅਜੀਤ ਡੈਸਕ 29-05-2026
ਹੁਸ਼ਿਆਰਪੁਰ, 28 ਮਈ (ਨਰਿੰਦਰ ਸਿੰਘ ਬੱਡਲਾ)-ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਹਾਈਕਮਾਨ ਵਲੋਂ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ 'ਤੇ ਵਧਾਈ ਦਿੰਦਿਆਂ ਭਾਜਪਾ ਕੌਮੀ ਕੌਂਸਲ ਦੇ ਮੈਂਬਰ ਤੇ ਹਲਕਾ ਇੰਚਾਰਜ ਚੱਬੇਵਾਲ ਡਾ. ਦਿਲਬਾਗ ਰਾਏ ਨੇ ਕਿਹਾ ਕਿ ਉਨ੍ਹਾਂ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਸੂਬੇ 'ਚ ਹੋਰ ਬਲ ਮਿਲੇਗਾ | ਉਨ੍ਹਾਂ ਕਿਹਾ ਕਿ ਢਿੱਲੋਂ ਸੁਲਝੇ ਹੋਏ ਤੇ ਲੰਮਾ ਸਮਾਂ ਰਾਜਨੀਤੀ 'ਚ ਵਿਚਰਨ ਵਾਲੇ ਆਗੂ ਹਨ, ਜਿਸ ਦਾ ਲਾਭ ਭਾਜਪਾ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਮਿਲੇਗਾ | ਉਨ੍ਹਾਂ ਕਿਹਾ ਕਿ ਪੰਜਾਬ 'ਚੋਂ ਭਿ੍ਸ਼ਟਾਚਾਰ, ਅਰਾਜਿਕਤਾ ਤੇ ਹੋਰ ਬੁਰਾਈਆਂ ਖ਼ਤਮ ਕਰਨ ਦੇ ਨਾਲ-ਨਾਲ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਲਿਆਉਣ ਲਈ ਡਬਲ-ਇੰਜਣ ਸਰਕਾਰ ਬਣਾਈ ਜਾਣੀ ਬੇਹੱਦ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸੂਬੇ ਦੀ 'ਆਪ' ਸਰਕਾਰ ਲੋਕਾਂ ਨੂੰ ਇਸ ਕਦਰ ਗੁੰਮਰਾਹ ਕਰ ਰਹੀ ਹੈ ਕਿ ਕੇਂਦਰ ਵਲੋਂ ਵੱਖ-ਵੱਖ ਸਕੀਮਾਂ ਲਈ ਭੇਜੀ ਗਈ ਰਾਸ਼ੀ ਵੀ ਹੋਰਨਾਂ ਕੰਮਾਂ 'ਤੇ ਖ਼ਰਚ ਕਰਕੇ ਕੇਂਦਰ ਸਰਕਾਰ ਨੂੰ ਬਦਨਾਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਣ ਲੋਕ ਜਾਗਰੂਕ ਹੋ ਚੁੱਕੇ ਹਨ ਅਤੇ ਭਾਜਪਾ ਦੇ ਹੱਕ 'ਚ ਭੁਗਤਣ ਲਈ ਤਿਆਰ ਬੈਠੇ ਹਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ-ਪੰਡਿਤ ਕਿਸ਼ੋਰੀ ਲਾਲ ਸ਼ਰਮਾ ਅਮੇਠੀ ਤੋਂ ਐੱਮ. ਪੀ. ਦਾ ਗੜ੍ਹਸ਼ੰਕਰ 'ਚ ਸਵਾਗ... ਅਗਲੀ ਖ਼ਬਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
Ad Position 24