ਗੜ੍ਹਸ਼ੰਕਰ, 28 ਮਈ (ਧਾਲੀਵਾਲ)-ਅਮੇਠੀ ਤੋਂ ਮੈਂਬਰ ਪਾਰਲੀਮੈਂਟ ਤੇ ਸੀਨੀਅਰ ਕਾਂਗਰਸੀ ਆਗੂ ਪੰਡਿਤ ਕਿਸ਼ੋਰੀ ਲਾਲ ਸ਼ਰਮਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਐਡਵੋਕੇਟ ਪੰਕਜ ਕ੍ਰਿਪਾਲ ਦੇ ਨਿਵਾਸ 'ਤੇ ਪਹੁੰਚਣ 'ਤੇ ਸਵਾਗਤ ਕੀਤਾ | ਉਨ੍ਹਾਂ ਬੀਤ ਇਲਾਕੇ 'ਚ ਪੈਂਦੇ ਆਪਣੇ ਜੱਦੀ ਪਿੰਡ ਭਵਾਨੀਪੁਰ ਨੂੰ ਜਾਂਦਿਆਂ ਗੜ੍ਹਸ਼ੰਕਰ ਰੁਕੇ ਸਨ | ਇਸ ਮੌਕੇ ਮੈਂਬਰ ਪਾਰਲੀਮੈਂਟ ਪੰਡਿਤ ਕਿਸ਼ੋਰੀ ਲਾਲ ਸ਼ਰਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਰਵਾਈ ਜਾ ਰਹੀ ਐੱਸ. ਆਈ. ਆਰ. ਲਈ ਹਰ ਕਾਂਗਰਸੀ ਵਰਕਰ ਨੂੰ ਆਪਣੇ ਆਪਣੇ ਬੂਥ 'ਤੇ ਪੂਰੀ ਤਿਆਰੀ ਨਾਲ ਚੌਕਸ ਰਹਿਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਕਾਨੂੰਨੀ ਵਿਵਸਥਾ ਦਾ ਬਹੁਤ ਹੀ ਬੁਰਾ ਹਾਲ ਹੈ | ਗੈਂਗਸਟਰਵਾਦ ਲਗਾਤਾਰ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬੇ 'ਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਤੇ ਵਿਧਾਨ ਸਭਾ ਚੋਣਾਂ ਇਕਜੁੱਟ ਹੋ ਕੇ ਲੜੀਆਂ ਜਾਣਗੀਆਂ | ਇਸ ਮੌਕੇ ਕਲਿਆਣ ਸਿੰਘ ਗਾਂਧੀ, ਐਡਵੋਕੇਟ ਪੰਕਜ ਕ੍ਰਿਪਾਲ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐੱਸ. ਸੀ. ਵਿਭਾਗ ਦੇ ਕਾਰਜਕਾਰੀ ਪ੍ਰਧਾਨ ਯਾਮਿਨੀ ਗੋਮਰ, ਜ਼ਿਲ੍ਹਾ ਕਾਂਗਰਸ ਕਮੇਟੀ ਹੁਸ਼ਿਆਰਪੁਰ ਦੇ ਐੱਸ. ਸੀ. ਵਿਭਾਗ ਦੇ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ, ਪ੍ਰਕਾਸ਼ ਸਿੰਘ ਨੰਬਰਦਾਰ ਹਾਜ਼ਰ ਹੋਏ |