20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸੇਂਟ ਸੋਲਜਰ ਸਕੂਲ 'ਚ ਨਰਸਰੀ ਦੇ ਵਿਦਿਆਰਥੀਆਂ ਨੂੰ ਦਿੱਤੀ ਵੈੱਲਕਮ ਪਾਰਟੀ

Ad Position 21
No active advertisement
ਅਜੀਤ ਡੈਸਕ 29-05-2026
ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਦੀਵਾਲਾ ਵਿਖੇ ਨਰਸਰੀ ਕਲਾਸ ਦੇ ਵਿਦਿਆਰਥੀਆਂ ਨੂੰ ਵੈੱਲਕਮ ਪਾਰਟੀ ਦਿੱਤੀ ਗਈ | ਸਕੂਲ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਹੇਠ ਕਰਵਾਏ ਰੰਗਾਰੰਗ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਨੇ ਵੀ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪਿ੍ੰਸੀਪਲ ਰੁਪਿੰਦਰਜੀਤ ਸਿੰਘ ਵਲੋਂ ਮਾਪਿਆਂ ਤੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਦਾ ਸਵਾਗਤ ਕਰਕੇ ਕੀਤੀ ਗਈ | ਇਸ ਤੋਂ ਬਾਅਦ ਕੇਕ ਕੱਟਿਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ਚੁਟਕਲੇ, ਗੀਤ, ਕਵਿਤਾਵਾਂ ਤੇ ਮਿਮਿਕਰੀ ਆਦਿ ਦੀ ਪੇਸ਼ਕਾਰੀ ਰਾਹੀਂ ਸਭ ਦਾ ਮਨੋਰੰਜਨ ਕੀਤਾ | ਪ੍ਰੋਗਰਾਮ ਦੌਰਾਨ ਮਾਪਿਆਂ ਨੇ ਵੀ ਵੱਧ-ਚੜ੍ਹ ਕੇ ਭਾਗ ਲਿਆ ਤੇ ਆਪਣੇ ਬੱਚਿਆਂ ਦੀਆਂ ਪੇਸ਼ਕਾਰੀਆਂ ਦਾ ਭਰਪੂਰ ਆਨੰਦ ਮਾਣਿਆ | ਇਸ ਮੌਕੇ ਪਿ੍ੰ. ਰੁਪਿੰਦਰਜੀਤ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਦੇ ਆਤਮਵਿਸ਼ਵਾਸ ਤੇ ਪ੍ਰਤਿਭਾ ਨੂੰ ਨਿਖਾਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ, ਘੱਲੂਘਾਰੇ ਦਿਵਸ ਤੇ ਸਮੂਹ ਸ਼ਹੀਦਾਂ ਦੀ ਯਾਦ 'ਚ ਨਡਾਲੋਂ 'ਚ ਸ਼ਹੀਦੀ ਸਮਾਗਮ 2 ਨੂੰ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਬੱਚਿਆਂ ਲਈ ਆਊਟਡੋਰ ਸਟੇਡੀਅਮ 'ਚ ਹੈਂਡ ਵਾਸ਼ ਸਟੇਸ਼ਨ ਦਾ ਉਦਘਾਟਨ
Ad Position 24