07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਰਾਹੋਂ ਨਗਰ ਕੌਂਸਲ ਚੋਣਾਂ 'ਚ ਅਕਾਲੀ-ਬਸਪਾ ਗੱਠਜੋੜ ਦੀ ਵੱਡੀ ਜਿੱਤ ਅਕਾਲੀ-ਬਸਪਾ ਗੱਠਜੋੜ ਨੇ 13 ਸੀਟਾਂ 'ਚੋਂ 11 ਸੀਟਾਂ 'ਤੇ ਕੀਤੀ ਵੱਡੀ ਜਿੱਤ ਪ੍ਰਾਪਤ

Ad Position 21
No active advertisement
ਅਜੀਤ ਡੈਸਕ 30-05-2026
ਰਾਹੋਂ, 29 ਮਈ (ਉਂਕਾਰ ਸਿੰਘ ਰਾਠੋਰ)-ਰਾਹੋਂ ਦੀਆਂ ਨਗਰ ਕੌਂਸਲ ਚੋਣਾਂ 'ਚ ਅਕਾਲੀ-ਬਸਪਾ ਗਠਜੋੜ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ, ਜਿਸ 'ਚ ਅਕਾਲੀ ਬਸਪਾ ਦੇ ਦੋ ਉਮੀਦਵਾਰ ਪਹਿਲਾਂ ਹੀ ਬਿਨਾ ਮੁਕਾਬਲਾ ਜੇਤੂ ਹੋ ਚੁੱਕੇ ਸਨ ਅਤੇ ਹੁਣ 11 ਉਮੀਦਵਾਰਾਂ ਵਿਚੋਂ ਅਕਾਲੀ ਬਸਪਾ ਗਠਜੋੜ ਦੇ 9 ਉਮੀਦਵਾਰ ਹੋਰ ਜੇਤੂ ਰਹੇ ਹਨ | ਜਿਸ 'ਚ ਅਕਾਲੀ ਬਸਪਾ ਤੋਂ ਵਾਰਡ ਨੰਬਰ 1 ਤੋਂ ਉਮੀਦਵਾਰ ਊਸ਼ਾ ਰਾਣੀ ਨੇ 309 ਵੋਟਾਂ ਲੈ ਕੇ ਜਿੱਤ ਪ੍ਰਾਪਤ ਕੀਤੀ | ਵਾਰਡ ਨੰਬਰ 2 ਤੋਂ ਉਮੀਦਵਾਰ ਦਵਿੰਦਰ ਜਾਂਗੜਾ ਨੇ 266 ਵੋਟਾਂ ਲੈ ਕੇ ਜਿੱਤ ਪ੍ਰਾਪਤ ਕੀਤੀ | ਵਾਰਡ ਨੰਬਰ 3 ਤੋਂ ਅਕਾਲੀ ਬਸਪਾ ਤੋਂ ਉਮੀਦਵਾਰ ਰਸ਼ਮੀ ਰਣਦੇਵ 560 ਵੋਟਾਂ ਪ੍ਰਾਪਤ ਕਰਕੇ ਜਿੱਤ ਹਾਸਿਲ ਕੀਤੀ | ਵਾਰਡ ਨੰਬਰ 4 ਤੋਂ ਅਕਾਲੀ ਬਸਪਾ ਉਮੀਦਵਾਰ ਬਿਮਲ ਕੁਮਾਰ ਨੇ 360 ਵੋਟਾਂ ਪ੍ਰਾਪਤ ਕਰਕੇ ਜਿੱਤ ਪ੍ਰਾਪਤ ਕੀਤੀ | ਵਾਰਡ ਨੰਬਰ 5 ਤੋਂ ਅਕਾਲੀ ਬਸਪਾ ਉਮੀਦਵਾਰ ਹਰਦੀਪ ਕੌਰ ਬਿਨਾਂ ਮੁਕਾਬਲਾ ਜੇਤੂ ਰਹੇ ਸਨ | ਵਾਰਡ ਨੰਬਰ 6 ਤੋਂ ਅਕਾਲੀ ਬਸਪਾ ਉਮੀਦਵਾਰ ਰਣਧੀਰ ਸਿੰਘ ਨੇ 433 ਵੋਟਾਂ ਪ੍ਰਾਪਤ ਕਰਕੇ ਜਿੱਤ ਹਾਸਿਲ ਕੀਤੀ | ਵਾਰਡ ਨੰਬਰ 7 ਤੋਂ ਅਜ਼ਾਦ ਉਮੀਦਵਾਰ ਸਿਮਰਨਜੋਤ ਭਾਰਤੀ ਨੇ 450 ਵੋਟਾਂ ਪ੍ਰਾਪਤ ਕਰਕੇ ਜਿੱਤ ਹਾਸਿਲ ਕੀਤੀ | ਵਾਰਡ ਨੰਬਰ 8 ਤੋਂ ਅਕਾਲੀ ਬਸਪਾ ਉਮੀਦਵਾਰ ਮਹਿੰਦਰ ਸਿੰਘ ਸੰਧੂ ਨੇ 387 ਵੋਟਾਂ ਪ੍ਰਾਪਤ ਕਰਕੇ ਜਿੱਤ ਹਾਸਿਲ ਕੀਤੀ | ਵਾਰਡ ਨੰਬਰ 9 'ਚੋਂ ਅਕਾਲੀ ਬਸਪਾ ਉਮੀਦਵਾਰ ਜਸਵਿੰਦਰ ਚੋਪੜਾ ਬਿਨਾ ਮੁਕਾਬਲਾ ਜੇਤੂ ਰਹੇ | ਵਾਰਡ ਨੰਬਰ 10 'ਚੋਂ ਅਕਾਲੀ ਬਸਪਾ ਉਮੀਦਵਾਰ ਮੋਹਨ ਲਾਲ 290 ਵੋਟਾਂ ਪ੍ਰਾਪਤ ਕਰਕੇ ਜੇਤੂ ਰਹੇ | ਵਾਰਡ ਨੰਬਰ 11 'ਚੋਂ ਅਕਾਲੀ ਬਸਪਾ ਉਮੀਦਵਾਰ ਦਵਿੰਦਰ ਕੌਰ ਭਾਗੀ 261 ਵੋਟਾਂ ਪ੍ਰਾਪਤ ਕਰਕੇ ਜੇਤੂ ਰਹੇ | ਵਾਰਡ ਨੰਬਰ 12 'ਚੋਂ ਅਕਾਲੀ ਬਸਪਾ ਉਮੀਦਵਾਰ ਮਨਜੀਤ ਲਾਲ ਚੁੰਬਰ 277 ਵੋਟਾਂ ਪ੍ਰਾਪਤ ਕਰਕੇ ਜੇਤੂ ਰਹੇ | ਇਸੇ ਤਰ੍ਹਾਂ ਵਾਰਡ ਨੰਬਰ 13 'ਚੋਂ ਅਕਾਲੀ ਬਸਪਾ ਉਮੀਦਵਾਰ ਰਸ਼ਮੀ ਰਣਦੇਵ 410 ਵੋਟਾਂ ਪ੍ਰਾਪਤ ਕਰਕੇ ਜੇਤੂ ਰਹੇ | ਇਸ ਮੌਕੇ ਵੱਡੀ ਗਿਣਤੀ ਵਿਚ ਉਮੀਦਵਾਰਾਂ ਨਾਲ ਉਨ੍ਹਾਂ ਦੇ ਸਮਰਥਕ ਹਾਜ਼ਰ ਸਨ | ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ | ਜੇਤੂ ਉਮੀਦਵਾਰਾਂ ਵਲੋਂ ਸ਼ਹਿਰ ਵਿੱਚ ਘੁੰਮ ਕੇ ਆਪਣੇ ਵੋਟਰਾਂ ਅਤੇ ਸਪੋਟਰਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕੁਦਰਤੀ ਆਫ਼ਤ ਨੂੰ ਸਾਂਝੇ ਤੌਰ 'ਤੇ ਨਜਿੱਠਿਆ ਜਾਣਾ ਚਾਹੀਦਾ ਹੈ-ਭਾਜਪਾ ਨੇਤਾ ਸੱਤ ਪਾਲ ਸਿੰਗਲਾ <br/> ਅਗਲੀ ਖ਼ਬਰ ਤਰਸੇਮ ਸਿੰਘ ਥਾਣੇਦਾਰ ਦਾ ਪਹਿਲਵਾਨ ਪਿ੍ਤਪਾਲ ਸਿੰਘ ਵਲੋਂ ਸਨਮਾਨ
Ad Position 24
No active advertisement