ਪੱਲੀ ਝਿੱਕੀ, 30 ਮਈ (ਕੁਲਦੀਪ ਸਿੰਘ ਪਾਬਲਾ)-ਪੱਲੀ-ਝਿੱਕੀ ਖੇਤਰ ਦੇ ਨਾਲ ਲਗਦੇ ਇਲਾਕੇ ਵਿਚ ਸਵੇਰ ਤੋਂ ਪੈ ਰਹੀ ਬਾਰਿਸ਼ ਨਾਲ ਪਿਛਲੇ ਕਈ ਦਿਨਾਂ ਤੋਂ ਲੂਹ ਲੱਗਣ ਵਾਲੀ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ | ਵਰਨਣਯੋਗ ਹੈ ਕਿ ਬੀਤੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਬਚਣ ਲਈ ਲੋਕ ਬਾਰਿਸ਼ ਦੀ ਉਡੀਕ ਕਰ ਰਹੇ ਸਨ | ਸਵੇਰੇ ਵੇਲੇ ਅਚਾਨਕ ਬਦਲੇ ਮੌਸਮ ਦੇ ਮਿਜਾਜ ਦੇ ਚਲਦਿਆਂ ਤੇਜ਼ ਹਵਾਵਾਂ ਨਾਲ ਮੋਹਲੇਧਾਰ ਬਾਰਿਸ਼ ਦੇ ਨਾਲ ਲੋਕਾਂ ਨੂੰ ਕਾਫੀ ਹੱਦ ਤੱਕ ਗਰਮੀ ਤੋਂ ਸੁੱਖ ਦਾ ਸਾਹ ਮਿਲਿਆ ਹੈ | ਇਸ ਦੇ ਨਾਲ ਹੀ ਕਿਸਾਨਾਂ ਦਾ ਲੱਖਾਂ ਰੁਪਏ ਤੇਲ ਦਾ ਬਚਾ ਹੋਇਆ ਹੈ ਉਥੇ ਹੀ ਬਿਜਲੀ ਦੀ ਖਪਤ 'ਚ ਕਮੀ ਆਈ ਹੈ |