25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪੀ. ਐਮ. ਸ੍ਰੀ ਸਰਕਾਰੀ ਸਕੂਲ ਮੁਕੰਦਪੁਰ ਵਿਖੇ ਕਰਵਾਈ ਅਧਿਆਪਕ ਮਾਪੇ ਮਿਲਣੀ

Ad Position 21
No active advertisement
ਅਜੀਤ ਡੈਸਕ 31-05-2026
ਮੁਕੰਦਪੁਰ, 30 ਮਈ (ਅਮਰੀਕ ਸਿੰਘ ਢੀਂਡਸਾ)-ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਛੁੱਟੀਆਂ ਦਾ ਕੰਮ ਦੇਣਾ, ਭਾਰਤ ਸਰਕਾਰ ਵਲੋਂ ਜਾਰੀ ਕੀਤੀ ਗਈ ਗੁਣਵੱਤਾ ਸੂਚੀ ਵਿਚ ਪੂਰੇ ਭਾਰਤ 'ਚੋਂ ਸਿੱਖਿਆ ਵਿਭਾਗ ਪੰਜਾਬ ਨੂੰ ਮਿਲਿਆ ਪਹਿਲਾ ਸਥਾਨ ਅਤੇ ਵੱਖ-ਵੱਖ ਜਮਾਤਾਂ 'ਚੋਂ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਤੇ ਹੋਰ ਸਹਿ ਵਿਦਿਅਕ ਗਤੀਵਿਧੀਆਂ ਵਿਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕਰਨਾ ਅਤੇ ਸਕੂਲ ਵਲੋਂ ਵਿਦਿਆਰਥੀਆਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਦੱਸਣਾ ਸੀ | ਪਿ੍ੰਸੀਪਲ ਕਿਸ਼ਨ ਖਟਕੜ ਨੇ ਕਿਹਾ ਕਿ ਆਉਣ ਵਾਲੀਆਂ ਛੁੱਟੀਆਂ ਵਿੱਚ ਮਾਪੇ ਵਿਦਿਆਰਥੀਆਂ ਨੂੰ ਮਿਲੇ ਕੰਮ ਨੂੰ ਕਰਵਾਉਣ ਵਿਚ ਅਹਿਮ ਯੋਗਦਾਨ ਅਦਾ ਕਰ ਸਕਦੇ ਹਨ ਅਤੇ ਆਪਣੇ ਬੱਚਿਆਂ ਨੂੰ ਇਕ ਟਾਈਮ ਟੇਬਲ ਬਣਾ ਕੇ ਪੜ੍ਹਨ ਲਈ ਪ੍ਰੇਰਿਤ ਕਰ ਸਕਦੇ ਹਨ | ਇਸ ਤੋਂ ਇਲਾਵਾ ਜਮਾਤਾ 'ਚੋਂ ਪਹਿਲੇ, ਦੂਜੇ ਤੇ ਤੀਜੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੇ ਹੋਰ ਗਤੀਵਿਧੀਆਂ ਵਿਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਵਿਚ ਪਹੁੰਚੇ ਮਾਪਿਆਂ ਲਈ ਸਕੂਲ ਵਲੋਂ ਚਾਹ ਪਕੌੜੇ ਦਾ ਲੰਗਰ ਵੀ ਲਗਾਇਆ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਅਸ਼ੋਕ ਕੁਮਾਰ, ਪਰਵੀਨ ਕੌਰ, ਇੰਦਰਪਾਲ ਸਿੰਘ, ਰਾਮ ਲੁਭਾਇਆ, ਸੁਰਜੀਤ ਸਿੰਘ, ਡਾ. ਇੰਦਰਜੀਤਪਾਲ, ਮੀਨਾਕਸ਼ੀ, ਜਸਵਿੰਦਰ, ਕੁਲਬੀਰ ਸਿੰਘ, ਗੁਰਪ੍ਰੀਤ ਕੌਰ, ਜਸਵਿੰਦਰ ਸਿੰਘ, ਸੰਜੀਵ ਕੁਮਾਰ ਸਤਿੰਦਰ ਸੋਢੀ, ਮਨਦੀਪ ਸਿੰਘ, ਦਲਜੀਤ ਸਿੰਘ, ਵਿਜੈ ਕੁਮਾਰ, ਰਣ ਬਹਾਦਰ, ਸਤਵੀਰ ਸਿੰਘ, ਭੂਪਿੰਦਰ ਸਿੰਘ, ਹਰਪ੍ਰੀਤ ਕੌਰ, ਰਮਨਦੀਪ, ਮਮਤਾ, ਸਰਬਜੀਤ ਕੌਰ, ਰੀਨਾ ਰਾਣੀ, ਰਾਕੇਸ਼ ਕੁਮਾਰ, ਲੈਂਬਰ ਸਿੰਘ, ਨੀਰੂ ਸ਼ਰਮਾ, ਸੁਨਾਰੀਕਾ ਕੌਲ, ਕੈਂਪਸ ਮੈਨੇਜਰ ਪਰਮਜੀਤ ਸਿੰਘ, ਸੰਤੋਖ ਸਿੰਘ, ਮਨਦੀਪ ਕੌਰ , ਕਿ੍ਸ਼ਮਾ, ਜਸਵਿੰਦਰ ਕੌਰ, ਗੁਰਦੀਪ ਸਿੰਘ, ਬਲਰਾਜ, ਕੰਚਨ, ਨਿਰਮਲ ਕੌਰ, ਵਿਜੈ ਕੁਮਾਰ, ਬਿੱਕਰ ਸਿੰਘ, ਪੂਜਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਆਪ ਮੁਹਾਰੇ ਭੜਕੀ ਅੱਗ ਨੇ ਕੀਤਾ ਕਿਸਾਨ ਦਾ ਲੱਖਾਂ ਦਾ ਨੁਕਸਾਨ ਕਿਸਾਨ ਦਾ ਪਾਪੂਲਰ ਦਾ ਖੇਤ ਹੋਇਆ ਅੱਗ ਦਾ ਸ਼ਿਕਾਰ ਅਗਲੀ ਖ਼ਬਰ ਐਨ. ਐਸ. ਡੀ. ਸੀ. ਦੇ ਸਲਾਹਕਾਰ ਡਾ. ਸੰਦੀਪ ਕੌੜਾ 'ਤੇ ਕਰੋੜਾਂ ਦੇ ਘੁਟਾਲੇ ਦਾ ਦੋਸ਼
Ad Position 24