26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਆਗੂ ਸੋਨੂੰ ਭਾਟੀਆ ਆਦੋਆਣਾ ਨੇ ਦਿੱਤੀ ਵਿਧਾਈ

Ad Position 21
No active advertisement
ਅਜੀਤ ਡੈਸਕ 31-05-2026
ਬਲਾਚੌਰ, 30 ਮਈ (ਨਰੇਸ਼ ਧੌਲ)-ਭਾਰਤੀ ਜਨਤਾ ਪਾਰਟੀ ਹਾਈਕਮਾਨ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਦਾ ਪ੍ਰਧਾਨ ਨਿਯੁਕਤ ਕਰਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ | ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਹਲਕਾ ਬਲਾਚੌਰ ਦੇ ਸੀਨੀਅਰ ਭਾਜਪਾ ਆਗੂ ਸੰਦੀਪ ਭਾਟੀਆ ਸੋਨੂੰ ਆਦੋਆਣਾ ਵਲੋਂ ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਵਧਾਈ ਦੇਣ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਦੇ ਦੌਰਾਨ ਕਿਹਾ ਕਿ ਭਾਜਪਾ ਹਾਈਕਮਾਨ ਦਾ ਧੰਨਵਾਦ ਕਰਦੇ ਹਾਂ, ਜਿਨ੍ਹਾਂ ਨੇ ਇਸ ਫੈਸਲੇ ਨੂੰ ਪੰਜਾਬ ਦੀ ਸਿਆਸਤ ਲਈ ਮਹੱਤਵਪੂਰਨ ਕਰਾਰ ਦਿੱਤਾ ਹੈ | ਭਾਟੀਆ ਨੇ ਕਿਹਾ ਕਿ ਭਾਜਪਾ ਵਲੋਂ ਇਕ ਸਿੱਖ ਆਗੂ ਨੂੰ ਪੰਜਾਬ ਦੀ ਕਮਾਨ ਸੌਂਪ ਕੇ ਇਹ ਸਪੱਸ਼ਟ ਸ਼ੰਦੇਸ਼ ਦਿੱਤਾ ਹੈ ਕਿ ਪਾਰਟੀ ਸਿੱਖ ਭਾਈਚਾਰੇ ਨੂੰ ਪੂਰਾ ਮਾਣ ਸਤਿਕਾਰ ਦਿੰਦੀ ਹੈ, ਜਿਸ ਨਾਲ ਭਾਰਤੀ ਜਨਤਾ ਪਾਰਟੀ 'ਚ ਪੰਜਾਬ ਸੂਬੇ ਦੇ ਅੰਦਰ ਨਵੀਂ ਮਜ਼ਬੂਤੀ ਆਵੇਗੀ | ਉਨ੍ਹਾਂ ਨੇ ਕਿਹਾ ਕਿ ਸਰਦਾਰ ਕੇਵਲ ਸਿੰਘ ਢਿੱਲੋਂ ਇਕ ਦੂਰਅੰਦੇਸ਼ੀ ਸ਼ਖ਼ਸੀਅਤ ਦੇ ਮਾਲਿਕ ਹਨ ਜਿਨ੍ਹਾਂ ਦੀ ਅਗਵਾਈ 'ਚ ਪਾਰਟੀ ਸੂਬੇ ਦੇ ਅੰਦਰ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ ਕੁੱਝ ਮਹੀਨਿਆਂ ਦੇ ਅੰਦਰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਪਾਰਟੀ ਦੇ ਸਮੂਹ ਵਰਕਰ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਦੇ ਵਿਚ ਪੰਜਾਬ ਸੂਬੇ ਦੇ ਅੰਦਰ ਮਿਹਨਤ ਕਰਨਗੇ ਤੇ 2027 'ਚ ਪੰਜਾਬ ਸੂਬੇ ਦੇ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ 'ਚ ਕਾਮਯਾਬ ਹੋਣਗੇ | ਭਾਟੀਆ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਭਾਜਪਾ ਵਿਚ ਆਪਣਾ ਭਵਿੱਖ ਦਿਖ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਮਾਨ ਦਾ ਤੀਜੀ ਵਾਰ ਜਿੱਤਣਾ ਅਕਾਲੀ ਦਲ ਲਈ ਮਾਣ ਵਾਲੀ ਗੱਲ-ਲਾਦੀਆਂ ਅਗਲੀ ਖ਼ਬਰ ਹਲਕੇ ਦੇ ਅਕਾਲੀ ਆਗੂਆਂ ਵਲੋਂ ਘਰ ਵਾਪਸੀ ਕਰਨ ਵਾਲੇ ਆਗੂਆਂ ਦਾ ਸਨਮਾਨ
Ad Position 24