ਕਟਾਰੀਆਂ, 30 ਮਈ (ਪ੍ਰੇਮੀ ਸੰਧਵਾਂ)-ਬੰਗਾ ਨਗਰ ਕੌਂਸਲ ਦੀਆਂ ਚੋਣਾਂ ਦੇ ਆਏ ਨਤੀਜਿਆਂ 'ਚ ਵਿਰੋਧੀ ਪਾਰਟੀ ਦੇ ਉਮੀਦਵਾਰਾਂ ਨੂੰ ਹਰਾ ਕੇ ਨਗਰ ਕੌਂਸਲ ਦੀਆਂ ਚੋਣਾਂ 'ਚ ਜਸਵਿੰਦਰ ਸਿੰਘ ਮਾਨ ਦੇ ਤੀਜੀ ਵਾਰ ਲਗਾਤਾਰ ਜਿੱਤਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਸਵਿੰਦਰ ਸਿੰਘ ਮਾਨ ਅਕਾਲੀ ਦਲ ਦੇ ਇਕ ਸੱਚੇ ਸੁੱਚੇ ਸਿਪਾਈ ਹਨ, ਜਿਨ੍ਹਾਂ ਨੇ ਆਪਣੇ ਹੋਰ ਅਕਾਲੀ ਦਲ ਆਗੂਆਂ ਤੇ ਵਰਕਰਾਂ ਨਾਲ ਮਿਲ ਕੇ ਹਮੇਸ਼ਾ ਹੀ ਅਕਾਲੀ ਦਲ ਦੀ ਬਿਹਤਰੀ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ |