26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਕਿਰਤੀ ਕਿਸਾਨ ਯੂਨੀਅਨ ਦੀ ਰੋਸ ਧਰਨੇ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 31-05-2026
ਨਵਾਂਸ਼ਹਿਰ, 30 ਮਈ (ਜਸਬੀਰ ਸਿੰਘ ਨੂਰਪੁਰ)-ਇਥੇ ਕਿਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਦੀ ਪ੍ਰਧਾਨਗੀ ਹੇਠ ਹੋਈ | ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 2 ਜੂਨ ਨੂੰ ਡਿਪਟੀ ਕਮਿਸ਼ਨਰ ਸ਼. ਭ. ਸ. ਨਗਰ ਦੇ ਦਫ਼ਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ | ਵੜੈਚ ਨੇ ਕਿਹਾ ਕਿ ਮੁਹਾਲੀ ਵਿਖ਼ੇ ਕਿਸਾਨਾਂ ਨੇ ਪੰਜਾਬ ਦੇ ਪਾਣੀਆਂ ਦੇ ਹੱਕ ਪੰਜਾਬ ਨੂੰ ਦੇਣ, ਭਾਖੜਾ ਬਿਆਸ ਮੈਨੇਜਮੈਂਟ ਬੋਰਡ 'ਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਬਹਾਲ ਕਰਾਉਣ, ਚੰਡੀਗੜ੍ਹ ਪੰਜਾਬ ਨੂੰ ਦੇਣ, ਪੰਜਾਬ ਯੂਨੀਵਰਸਿਟੀ ਦੇ ਹੱਕ ਨੂੰ ਬਰਕਰਾਰ ਰੱਖਣ ਵਰਗੀਆਂ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਸੀ | ਜਿਸ 'ਤੇ ਕੇਂਦਰ ਦੀ ਭਾਜਪਾ ਸਰਕਾਰ ਦੀ ਸ਼ਹਿ 'ਤੇ ਅੰਨ੍ਹੇ ਵਾਹ ਤਸ਼ੱਦਦ ਕੀਤਾ ਗਿਆ ਸੀ | ਜਿਸਦਾ ਸੰਯੁਕਤ ਕਿਸਾਨ ਮੋਰਚੇ ਨੇ ਗੰਭੀਰ ਨੋਟਿਸ ਲਿਆ ਸੀ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਥਾਂ ਕਿਸਾਨਾਂ 'ਤੇ ਤਸ਼ੱਦਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨੇ ਨਹੀਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਉਨ੍ਹਾਂ ਕਿਸਾਨਾਂ ਨੂੰ ਵੱਡੀ ਪੱਧਰ 'ਤੇ ਸ਼ਾਮਿਲ ਹੋਣ ਦਾ ਸੱਦਾ ਦਿੱਤਾ | ਮੀਟਿੰਗ 'ਚ ਸੁਰਿੰਦਰ ਸਿੰਘ ਮਹਿਰਮਪੁਰ, ਕੁਲਵੀਰ ਸਿੰਘ ਸ਼ਾਹਪੁਰ, ਬਿੱਕਰ ਸਿੰਘ ਸ਼ੇਖੂਪੁਰਬਾਗ਼, ਤਾਰਾ ਸਿੰਘ, ਬਲਬੀਰ ਸਿੰਘ ਸਕੋਹਪੁਰ, ਕਰਨੈਲ ਸਿੰਘ ਉਰਾਪੜ, ਅਵਤਾਰ ਸਿੰਘ ਉੜਾਪੜ, ਜੀਵਨ ਦਾਸ ਬੇਗੋਵਾਲ, ਸੁਖਵਿੰਦਰ ਸਿੰਘ ਸੁੱਜੋਂ, ਹਰਜੀਤ ਸਿੰਘ ਫਾਂਬੜਾ, ਅਯੋਧ ਸਿੰਘ, ਨਿਰਮਲ ਸਿੰਘ ਆਦਿ ਆਗੂ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਖ ਚਿਹਰੇ ਨੂੰ ਅਗਵਾਈ ਦੇ ਕੇ ਭਾਜਪਾ ਨੇ ਪੰਜਾਬੀਆਂ ਦਾ ਮਾਣ ਵਧਾਇਆ-ਰਾਮਾਨੰਦ ਭਨੋਟ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਮਾਨ ਦਾ ਤੀਜੀ ਵਾਰ ਜਿੱਤਣਾ ਅਕਾਲੀ ਦਲ ਲਈ ਮਾਣ ਵਾਲੀ ਗੱਲ-ਲਾਦੀਆਂ
Ad Position 24