26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਰਾਸ਼ਨ ਵੰਡ ਪ੍ਰਣਾਲੀ 'ਚ ਨਵੇਂ ਨਿਯਮਾਂ ਖ਼ਿਲਾਫ਼ ਡਿਪੂ ਹੋਲਡਰਾਂ ਨੇ ਖੋਲਿ੍ਹਆ ਮੋਰਚਾ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 31-05-2026
ਕਾਠਗੜ੍ਹ, 30 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਡਿਪੂ ਹੋਲਡਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਖ਼ੁਰਾਕ ਤੇ ਸਪਲਾਈ ਵਿਭਾਗ ਵਲੋਂ ਰਾਸ਼ਨ ਵੰਡ ਪ੍ਰਣਾਲੀ ਤੇ ਪਰਚੀਆਂ ਕੱਟਣ ਦੇ ਨਵੇਂ ਨਿਯਮਾਂ ਖ਼ਿਲਾਫ਼ ਸਖ਼ਤ ਰੋਸ ਜਤਾਇਆ | ਐਸੋਸੀਏਸ਼ਨ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ 'ਤੇ ਡਿਪਟੀ ਕਮਿਸ਼ਨਰ ਨਵਾਂਸ਼ਹਿਰ ਤੇ ਹਲਕਾ ਵਿਧਾਇਕ ਬੀਬੀ ਸੰਤੋਸ਼ ਕਟਾਰੀਆ ਬਲਾਚੌਰ ਨੂੰ ਇਕ ਮੰਗ ਪੱਤਰ ਭੇਜ ਕੇ ਇਸ ਨਵੀਂ ਪ੍ਰਕਿਰਿਆ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਗਈ ਹੈ | ਡਿਪੂ ਹੋਲਡਰਾਂ ਨੇ ਦੱਸਿਆ ਕਿ ਪਹਿਲਾਂ ਤਿੰਨ ਮਹੀਨਿਆਂ ਦਾ ਰਾਸ਼ਨ ਵੰਡਣ ਲਈ ਈ-ਪੋਸ ਮਸ਼ੀਨ ਰਾਹੀਂ ਸਿਰਫ਼ ਇਕ ਹੀ ਪਰਚੀ ਜਾਰੀ ਹੁੰਦੀ ਸੀ, ਜੋ ਕਿ ਬਹੁਤ ਸੁਖਾਲੀ ਪ੍ਰਕਿਰਿਆ ਸੀ ਪਰ ਹੁਣ ਖ਼ੁਰਾਕ ਸਪਲਾਈ ਵਿਭਾਗ ਵਲੋਂ ਜਾਰੀ ਕੀਤੇ ਫ਼ਰਮਾਨ ਮੁਤਾਬਕ ਹਰ ਮਹੀਨੇ ਦੀ ਵੱਖਰੀ ਪਰਚੀ ਯਾਨੀ 3 ਮਹੀਨਿਆਂ ਦੀਆਂ 3 ਪਰਚੀਆਂ ਤੇ ਰਾਸ਼ਨ ਕਿੱਟ ਲਈ ਇਕ ਹੋਰ ਵੱਖਰੀ ਪਰਚੀ ਕੱਟਣ ਦੇ ਹੁਕਮ ਦਿੱਤੇ ਗਏ ਹਨ | ਐਸੋਸੀਏਸ਼ਨ ਦੇ ਆਗੂਆਂ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਹੁਣ ਇਕ ਖਪਤਕਾਰ ਕਾਰਡ ਹੋਲਡਰ ਲਈ ਕੁੱਲ ਚਾਰ ਪਰਚੀਆਂ ਕੱਟਣੀਆਂ ਪੈਣਗੀਆਂ, ਜਿਸ ਕਾਰਨ ਸਮੇਂ ਦੀ ਭਾਰੀ ਬਰਬਾਦੀ ਹੋਵੇਗੀ | ਇਕ ਪਰਚੀ ਕੱਟਣ 'ਚ ਕਰੀਬ 8 ਤੋਂ 10 ਮਿੰਟ ਦਾ ਸਮਾਂ ਲੱਗਦਾ ਹੈ, ਜਿਸ ਨਾਲ ਡਿਪੂ ਹੋਲਡਰਾਂ ਦਾ ਕੰਮ ਚਾਰ ਗੁਣਾ ਵੱਧ ਗਿਆ ਹੈ ਤੇ ਲੰਮਾ ਸਮਾਂ ਲੱਗਣ ਕਾਰਨ ਡਿਪੂਆਂ 'ਤੇ ਖਪਤਕਾਰਾਂ ਦੀਆਂ ਲੰਮੀਆਂ ਕਤਾਰਾਂ ਲੱਗ ਰਹੀਆਂ ਹਨ | ਪਿੰਡਾਂ 'ਚ ਇੰਟਰਨੈੱਟ ਤੇ ਨੈੱਟਵਰਕ ਦੀ ਰੇਂਜ ਘੱਟ ਹੋਣ ਕਾਰਨ ਮਸ਼ੀਨਾਂ ਹੌਲੀ ਚੱਲਦੀਆਂ ਹਨ, ਜਿਸ ਨਾਲ ਇਹ ਸਮੱਸਿਆ ਹੋਰ ਵੀ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ | ਭਿਆਨਕ ਗਰਮੀ ਦੇ ਇਸ ਮੌਸਮ ਵਿਚ ਬਜ਼ੁਰਗਾਂ, ਮਹਿਲਾਵਾਂ ਤੇ ਹੋਰ ਖਪਤਕਾਰਾਂ ਨੂੰ ਘੰਟਿਆਂਬੱਧੀ ਲਾਈਨਾਂ 'ਚ ਖੜ੍ਹਨਾ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਵਿਚ ਭਾਰੀ ਰੋਸ ਹੈ | ਡਿਪੂ ਹੋਲਡਰਾਂ ਨੇ ਸਾਫ਼ ਸ਼ਬਦਾਂ ਵਿਚ ਕਿਹਾ ਕਿ ਵੱਖ-ਵੱਖ ਪਰਚੀਆਂ ਕੱਟਣ ਕਾਰਨ ਰੋਲ ਪੇਪਰ (ਪਰਚੀ ਵਾਲਾ ਕਾਗਜ਼) ਅਤੇ ਸਟੇਸ਼ਨਰੀ ਦਾ ਖ਼ਰਚਾ ਵੀ ਤਿੰਨ ਤੋਂ ਚਾਰ ਗੁਣਾ ਵੱਧ ਗਿਆ ਹੈ | ਇਸ ਵਾਧੂ ਖ਼ਰਚੇ ਕਾਰਨ ਡਿਪੂ ਹੋਲਡਰਾਂ 'ਤੇ ਵੱਡਾ ਆਰਥਿਕ ਬੋਝ ਪੈ ਰਿਹਾ ਹੈ | ਉਨ੍ਹਾਂ ਇਸ ਫ਼ੈਸਲੇ ਨੂੰ ਮਾਰੂ ਨੀਤੀ ਦੱਸਦਿਆਂ ਕਿਹਾ ਕਿ ਸਰਕਾਰ ਨੂੰ ਲੋਕ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਅਜਿਹੇ ਨਵੇਂ ਤਜਰਬੇ ਨਹੀਂ ਕਰਨੇ ਚਾਹੀਦੇ | ਮੰਗ ਪੱਤਰ ਰਾਹੀਂ ਡਿਪੂ ਹੋਲਡਰ ਐਸੋਸੀਏਸ਼ਨ ਨੇ ਪੁਰਜ਼ੋਰ ਮੰਗ ਕੀਤੀ ਹੈ ਕਿ ਹਰ ਮਹੀਨੇ ਦੀਆਂ ਵੱਖ-ਵੱਖ ਪਰਚੀਆਂ ਜਾਰੀ ਕਰਨ ਦਾ ਇਹ ਨਵਾਂ ਸਿਸਟਮ ਤੁਰੰਤ ਰੱਦ ਕੀਤਾ ਜਾਵੇ ਅਤੇ ਇਸ ਦੀ ਜਗ੍ਹਾ ਪਹਿਲਾਂ ਵਾਂਗ ਹੀ ਇਕੋ ਪਰਚੀ ਰਾਹੀਂ ਤਿੰਨ ਮਹੀਨਿਆਂ ਦਾ ਰਾਸ਼ਨ ਤੇ ਕਿੱਟ ਵੰਡਣ ਦੇ ਹੁਕਮ ਜਾਰੀ ਕੀਤੇ ਜਾਣ | ਐਸੋਸੀਏਸ਼ਨ ਵਲੋਂ ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸਮੇਤ ਹਲਕਾ ਬੰਗਾ, ਨਵਾਂਸ਼ਹਿਰ ਤੇ ਬਲਾਚੌਰ ਦੇ ਵਿਧਾਇਕਾਂ ਨੂੰ ਵੀ ਮੰਗ ਪੱਤਰ ਦੀਆਂ ਕਾਪੀਆਂ ਭੇਜ ਕੇ ਇਸ ਮਸਲੇ ਨੂੰ ਸਰਕਾਰ ਦੇ ਉੱਚ ਪੱਧਰ 'ਤੇ ਉਠਾਉਣ ਦੀ ਅਪੀਲ ਕੀਤੀ ਗਈ ਹੈ | ਇਸ ਮੌਕੇ ਜ਼ਿਲ੍ਹਾ ਡਿਪੂ ਹੋਲਡਰ ਐਸੋਸੀਏਸ਼ਨ ਦੇ ਪ੍ਰਮੁੱਖ ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿਚ
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀ ਅਗਵਾਈ ਹੇਠ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਰੋਸ ਪ੍ਰਦਰਸ਼ਨ... ਅਗਲੀ ਖ਼ਬਰ ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸਕੂਲ ਮਾਲੇਵਾਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ
Ad Position 24