17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸਰਕਾਰ ਨੇ ਹਜ਼ਾਰਾਂ ਮੁਲਾਜ਼ਮਾਂ ਦੇ ਹੱਕ 'ਚ ਲਿਆ ਇਤਿਹਾਸਕ ਫ਼ੈਸਲਾ-ਡਾ. ਰਾਜ ਕੁਮਾਰ ਚੱਬੇਵਾਲ

Ad Position 21
No active advertisement
ਅਜੀਤ ਡੈਸਕ 01-06-2026
ਹੁਸ਼ਿਆਰਪੁਰ, 31 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੰਸਦ ਮੈਂੂਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਕਿਹਾ ਕਿ ਪੰਜਾਬ ਮੰਤਰੀ ਮੰਡਲ ਵਲੋਂ ਸੂਬੇ ਦੇ 65 ਹਜ਼ਾਰ ਤੋਂ ਵੱਧ ਆਊਟ ਸੋਰਸ, ਠੇਕਾ, ਡੇਲੀ ਵੇਜ ਤੇ ਹੋਰ ਅਸਥਾਈ ਕਰਮਚਾਰੀਆਂ ਦੀ ਭਲਾਈ ਲਈ ਇਤਿਹਾਸਿਕ ਫ਼ੈਸਲਾ ਲਿਆ ਹੈ ਜੋ ਇਨ੍ਹਾਂ ਕਰਮਚਾਰੀਆਂ ਦੇ ਸੁਨਹਿਰੇ ਭਵਿੱਖ ਲਈ ਮੀਲ ਪੱਥਰ ਸਾਬਤ ਹੋਵੇਗਾ | ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਲੰਮੇ ਸਮੇਂ ਤੋਂ ਠੇਕੇਦਾਰੀ ਸਿਸਟਮ ਹੇਠ ਕੰਮ ਕਰ ਰਹੇ ਕਰਮਚਾਰੀਆਂ ਨੂੰ ਹੁਣ ਸਿੱਧੇ ਸਰਕਾਰੀ ਪ੍ਰਬੰਧ ਹੇਠ ਲਿਆਉਣ ਅਤੇ ਉਨ੍ਹਾਂ ਨੂੰ ਰੈਗੂਲਰ ਨੌਕਰੀਆਂ ਵੱਲ ਰਾਹ ਪ੍ਰਦਾਨ ਕਰਨ ਦੀ ਵੱਡੀ ਪਹਿਲਕਦਮੀ ਹੈ | ਉਨ੍ਹਾਂ ਕਿਹਾ ਕਿ ਕੈਬਨਿਟ ਵਲੋਂ ਮੁਲਾਜ਼ਮਾਂ ਪੱਖੀ ਨਵੇਂ ਕਾਨੂੰਨਾਂ ਨੂੰ ਝੰਡੀ ਨਾਲ ਸਰਕਾਰ ਤੇ ਕਰਮਚਾਰੀਆਂ ਵਿਚਕਾਰ ਸਿੱਧਾ ਰਾਬਤਾ ਹੋਵੇਗਾ ਅਤੇ ਠੇਕੇਦਾਰਾਂ ਦੀ ਭੂਮਿਕਾ ਖ਼ਤਮ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ 51 ਵਿਭਾਗਾਂ 'ਚ ਕੰਮ ਕਰ ਰਹੇ 65,048 ਕਰਮਚਾਰੀ ਇਸ ਨੀਤੀ ਦੇ ਦਾਇਰੇ ਵਿਚ ਆਉਣਗੇ, ਜਦਕਿ 26 ਹਜ਼ਾਰ ਤੋਂ ਵੱਧ ਕਰਮਚਾਰੀ ਪਹਿਲੇ ਪੜਾਅ 'ਚ ਇਸ ਦਾ ਸਿੱਧਾ ਲਾਭ ਪ੍ਰਾਪਤ ਕਰਨਗੇ | ਉਨ੍ਹਾਂ ਨੇ ਕੈਬਨਿਟ ਵਲੋਂ ਡੀ. ਏ., ਪੈਨਸ਼ਨ ਤੇ ਤਨਖ਼ਾਹਾਂ ਦੇ ਬਕਾਏ ਸੰਬੰਧੀ ਮੰਤਰੀ ਮੰਡਲ ਦੀ ਸਬ-ਕਮੇਟੀ ਦੇ ਪੁਨਰਗਠਨ ਨੂੰ ਵੀ ਮੁਲਾਜ਼ਮ ਪੱਖੀ ਕਦਮ ਦੱਸਿਆ | ਉਨ੍ਹਾਂ ਭਿ੍ਸ਼ਟਾਚਾਰ ਦੇ ਮਾਮਲਿਆਂ ਦੀ ਤੇਜ਼ ਸੁਣਵਾਈ ਲਈ ਸੂਬੇ ਵਿਚ 7 ਵਿਸ਼ੇਸ਼ ਅਦਾਲਤਾਂ ਸਥਾਪਿਤ ਕਰਨ ਦੇ ਫ਼ੈਸਲੇ ਦੀ ਵੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਸਿਮਰਜੀਤ ਸਿੰਘ ਅਟਵਾਲ ਦੇ ਵੱਡੇ ਭਰਾ ਅਮਰਜੀਤ ਸਿੰਘ ਅਟਵਾਲ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਸੜਕ ਨਾਲ ਬਣਾਇਆ ਖਾਲਾ ਹਫ਼ਤੇ ਬਾਅਦ ਹੀ ਟੁੱਟਣ ਲੱਗਾ
Ad Position 24