17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਜਨ-ਆਸ਼ੀਰਵਾਦ ਯਾਤਰਾ ਨੂੰ ਮਿਲ ਰਿਹਾ ਭਰਪੂਰ ਸਮਰਥਨ-ਸੰਨੀ ਮਹਿਤਾ

Ad Position 21
No active advertisement
ਅਜੀਤ ਡੈਸਕ 01-06-2026
ਤਲਵਾੜਾ, 31 ਮਈ (ਐਚ.ਐਸ.ਮਿੱਠੂ) ਪੰਜਾਬ ਯੂਥ ਕਾਂਗਰਸ ਦੇ ਸੀਨੀਅਰ ਆਗੂ ਸੰਨੀ ਮਹਿਤਾ ਵੱਲੋਂ ਚਲਾਈ ਜਾ ਰਹੀ ਜਨ-ਆਸ਼ੀਰਵਾਦ ਯਾਤਰਾ ਦੇ ਤਹਿਤ ਤਲਵਾੜਾ ਸ਼ਹਿਰ ਵਿਚ ਇੱਕ ਪ੍ਰਭਾਵਸ਼ਾਲੀ ਰੋਡ ਸ਼ੋਅ ਕੱਢਿਆ ਗਿਆ | ਇਸ ਮੌਕੇ ਉਨ੍ਹਾਂ ਦੇ ਸਮਰਥਕਾਂ ਅਤੇ ਸਥਾਨਕ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਇਹ ਰੋਡ ਪਿੰਡ ਸੰਧਾਣੀ ਤੋਂ ਸ਼ੁਰੂ ਹੋਇਆ ਅਤੇ ਤਲਵਾੜਾ ਦੇ ਮਹਾਰਾਣਾ ਪ੍ਰਤਾਪ ਚੌਕ ਤੱਕ ਪਹੁੰਚਿਆ, ਜਿੱਥੇ ਇਕ ਜਨ ਸਭਾ ਦਾ ਵੀ ਆਯੋਜਨ ਕੀਤਾ ਗਿਆ | ਆਪਣੇ ਸੰਬੋਧਨ ਦੌਰਾਨ ਸੰਨੀ ਮਹਿਤਾ ਨੇ ਇਲਾਕੇ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਮੁੱਖ ਮੁੱਦਾ ਬਣਾਉਂਦਿਆਂ ਕਿਹਾ ਕਿ ਆਜ਼ਾਦੀ ਦੇ ਕਈ ਦਹਾਕਿਆਂ ਬਾਅਦ ਵੀ ਕਈ ਪਿੰਡ ਅਤੇ ਕਸਬੇ ਅਜੇ ਤੱਕ ਮੁੱਖ ਸਹੂਲਤਾਂ ਤੋਂ ਵਾਂਝੇ ਹਨ | ਉਨ੍ਹਾਂ ਨੇ ਦੋਸ਼ ਲਗਾਇਆ ਕਿ ਕਈ ਖੇਤਰਾਂ ਵਿਚ ਮੋਬਾਈਲ ਨੈੱਟਵਰਕ, ਪੀਣ ਵਾਲੇ ਸਾਫ਼ ਪਾਣੀ ਅਤੇ ਖੇਡ ਮੈਦਾਨਾਂ ਵਰਗੀਆਂ ਸਹੂਲਤਾਂ ਦੀ ਘਾਟ ਹੈ, ਜਿਸ ਕਾਰਨ ਲੋਕਾਂ ਨੂੰ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਸੰਨੀ ਮਹਿਤਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਯਾਤਰਾ ਦੌਰਾਨ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ | ਲੋਕਾਂ ਨੇ ਉਨ੍ਹਾਂ ਅੱਗੇ ਬੇਰੁਜ਼ਗਾਰੀ, ਪਾਣੀ ਦੀ ਕਮੀ, ਅਧੂਰੀਆਂ ਵਿਕਾਸ ਯੋਜਨਾਵਾਂ ਅਤੇ ਨੌਜਵਾਨਾਂ ਲਈ ਖੇਡ ਸਹੂਲਤਾਂ ਦੀ ਘਾਟ ਵਰਗੇ ਮੁੱਦੇ ਰੱਖੇ | ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰਾਂ ਨੂੰ ਲੋਕਾਂ ਦੀਆਂ ਅਸਲ ਜ਼ਰੂਰਤਾਂ ਵੱਲ ਵਧੇਰੇ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਵਿਕਾਸ ਕਾਰਜਾਂ ਨੂੰ ਤੇਜ਼ੀ ਮਿਲੀ ਸੀ ਅਤੇ ਕਈ ਮਹੱਤਵਪੂਰਨ ਪ੍ਰੋਜੈਕਟਾਂ ਦੀ ਸ਼ੁਰੂਆਤ ਹੋਈ ਸੀ | ਇਸ ਦੇ ਨਾਲ ਹੀ ਉਨ੍ਹਾਂ ਨੇ ਮੌਜੂਦਾ ਸਰਕਾਰਾਂ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ਅਜੇ ਤੱਕ ਪੂਰੀਆਂ ਨਹੀਂ ਹੋ ਸਕੀਆਂ | ਰੋਡ ਸ਼ੋਅ ਦੌਰਾਨ ਸਮਰਥਕਾਂ ਵੱਲੋਂ ਨਾਅਰੇਬਾਜ਼ੀ ਵੀ ਕੀਤੀ ਗਈ | ਸਮਾਗਮ ਦੇ ਅੰਤ ਵਿਚ ਸੰਨੀ ਮਹਿਤਾ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਇਲਾਕੇ ਦੇ ਵਿਕਾਸ ਅਤੇ ਜਨਤਾ ਦੀਆਂ ਸਮੱਸਿਆਵਾਂ ਨੂੰ ਹਰ ਮੰਚ 'ਤੇ ਉਠਾਉਂਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਡੇਰਾ ਮਹਾਨਪੁਰੀ ਸਾਹਰੀ ਵਿਖੇ ਧਾਰਮਿਕ ਸਮਾਗਮ 5 ਤੋਂ ਅਗਲੀ ਖ਼ਬਰ ਇਮਾਨ ਸਿੰਘ ਮਾਨ 3 ਨੂੰ ਮੁਕੇਰੀਆਂ ਵਿਖੇ ਸੰਗਤਾਂ ਨੂੰ ਸੰਬੋਧਨ ਕਰਨਗੇ-ਸਿੰਗੜੀਵਾਲਾ
Ad Position 24