18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਚੋਣਾਂ 'ਚ 'ਆਪ' ਦੀ ਸ਼ਾਨਦਾਰ ਜਿੱਤ ਨੇ ਵਿਰੋਧੀਆਂ ਦੇ ਭਰਮ-ਭੁਲੇਖੇ ਦੂਰ ਕਰ ਦਿੱਤੇ-ਵਿਧਾਇਕਾ ਸੰਤੋਸ਼ ਕਟਾਰੀਆ

Ad Position 21
No active advertisement
ਅਜੀਤ ਡੈਸਕ 01-06-2026
ਬਲਾਚੌਰ, 31 ਮਈ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਵਿਚ ਹੋਈਆਂ ਨਗਰ ਨਿਗਮ ਤੇ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ 'ਤੇ ਜਿਥੇ ਆਮ ਆਦਮੀ ਪਾਰਟੀ ਦੇ ਵਰਕਰ ਤੇ ਸਮਰਥਕ ਬਾਗੋਬਾਗ ਹਨ ਉਥੇ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਇਸ ਇਤਿਹਾਸਕ ਜਿੱਤ ਨੂੰ ਪੰਜਾਬ ਦੀ ਜਨਤਾ ਵਲੋਂ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੇ ਵਿਕਾਸ ਕਾਰਜਾਂ 'ਤੇ ਲਗਾਈ ਗਈ ਇਕ ਮਜ਼ਬੂਤ ਮੋਹਰ ਕਰਾਰ ਦਿੱਤਾ | ਵਿਧਾਇਕ ਕਟਾਰੀਆ ਨੇ ਦਾਅਵਾ ਕੀਤਾ ਕਿ ਇਨ੍ਹਾਂ ਚੋਣ ਨਤੀਜਿਆਂ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਇਕ ਵਾਰ ਫਿਰ 'ਆਪ' ਦੀ ਸਰਕਾਰ ਪੂਰੇ ਬਹੁਮਤ ਨਾਲ ਵਾਪਸੀ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਨਗਰ ਕੌਂਸਲ ਚੋਣਾਂ ਦੇ ਵਿਸਥਾਰ ਮੰਥਨ ਸੰਬੰਧੀ ਮੀਟਿੰਗ ਅਗਲੀ ਖ਼ਬਰ ਬੈਂਕਾਂ 'ਚ ਨਕਦੀ ਦੀ ਕਮੀ ਕਾਰਨ ਲੋਕ ਹੋ ਰਹੇ ਨੇ ਖੱਜਲ ਖੁਆਰ-ਸੁਰਿੰਦਰ ਬੈਂਸ
Ad Position 24