ਕਟਾਰੀਆਂ, 31 ਮਈ (ਪ੍ਰੇਮੀ ਸੰਧਵਾਂ)-ਕਿਸਾਨ ਤੇ 'ਆਪ' ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਨਗਰ ਕੌਂਸਲ ਦੀਆਂ ਚੋਣਾਂ 'ਚ 'ਆਪ' ਵਲੋਂ ਕੀਤੀ ਗਈ ਹੂੰਝਾ ਫੇਰ ਜਿੱਤ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ, ਵਿਧਾਇਕ ਡਾ. ਸੁਖਵਿੰਦਰ ਸੁੱਖੀ, ਐਸ. ਸੀ. ਕਮਿਸ਼ਨ ਪੰਜਾਬ ਦੀ ਵਾਈਸ ਚੇਅਰਪਰਸਨ ਹਰਜੋਤ ਕੌਰ ਲੋਹਟੀਆ ਤੇ ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਬਲਵੀਰ ਕਰਨਾਣਾ ਅਤੇ 'ਆਪ' ਦੀ ਸਮੁੱਚੀ ਲੀਡਰਸ਼ਿਪ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਗਰ ਕੌਂਸਲ ਚੋਣਾਂ 'ਚ 'ਆਪ' ਨੂੰ ਜਿਤਾ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਵੀ 'ਆਪ' ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਮੁੜ ਲੋਕ 'ਆਪ' ਦੀ ਸਰਕਾਰ ਬਣਾਉਣਗੇ |