ਚੌਲਾਂਗ, 31 ਮਈ (ਸੁਖਦੇਵ ਸਿੰਘ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਅੱਡਾ ਚੌਲਾਂਗ ਵਿਖੇ ਬਾਬਾ ਹਜ਼ਾਰਾ ਜੀ ਦੇ ਦਰਬਾਰ 'ਤੇ ਸਾਲਾਨਾ ਜੋੜ ਮੇਲਾ 3 ਜੂਨ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਤਰਸੇਮ ਸਿੰਘ ਪੱਪੂ, ਦਵਿੰਦਰ ਚੌਲਾਂਗ ਕੈਸ਼ੀਅਰ, ਸੁਖਦੇਵ ਸਿੰਘ ਸੈਕਟਰੀ ਨੇ ਦੱਸਿਆ ਕਿ ਝੰਡਾ ਚੜ੍ਹਾਉਣ ਦੀ ਰਸਮ ਉਪਰੰਤ ਰਾਗੀ ਸਿੰਘ ਗੁਰਬਾਣੀ ਕੀਰਤਨ ਕਰਨਗੇ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |