10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਚੇਅਰਮੈਨ ਬਿ੍ਗੇਡੀਅਰ ਰਾਜ ਕੁਮਾਰ ਵਲੋਂ ਹਲਕੇ 'ਚ ਸਰਗਰਮੀਆਂ ਤੇਜ਼

Ad Position 21
No active advertisement
ਅਜੀਤ ਡੈਸਕ 02-06-2026
ਟੱਪਰੀਆਂ ਖੁਰਦ, 1 ਜੂਨ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਪੜ੍ਹੇ ਲਿਖੇ ਤੇ ਇਮਾਨਦਾਰ ਆਗੂ ਆਮ ਆਦਮੀ ਪਾਰਟੀ ਦੇ ਗੁੱਜਰ ਵੈਲਫੇਅਰ ਪੰਜਾਬ ਦੇ ਚੇਅਰਮੈਨ ਬਿ੍ਗੇਡੀਅਰ ਰਾਜ ਕੁਮਾਰ ਵਲੋਂ ਵਿਧਾਨ ਸਭਾ ਹਲਕੇ ਵਿਚ ਆਪਣੀਆਂ ਸਿਆਸੀ ਤੇ ਸਮਾਜਿਕ ਸਰਗਰਮੀਆਂ ਨੂੰ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਗਿਆ ਹੈ | ਇਲਾਕੇ ਵਿਚ ਉਨ੍ਹਾਂ ਦੀ ਵਧਦੀ ਹਰਮਨ ਪਿਆਰਤਾ ਸਦਕਾ ਹਲਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਬਿ੍ਗੇਡੀਅਰ ਵਲੋਂ ਹਰ ਰੋਜ਼ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ | ਇਸ ਦੌਰਾਨ ਉਹ ਕਿਸੇ ਕਾਰਨ ਨਾਰਾਜ਼ ਚੱਲ ਰਹੇ ਆਗੂਆਂ ਤੇ ਵਰਕਰਾਂ ਨੂੰ ਮਨਾ ਕੇ ਦੁਬਾਰਾ ਸਰਗਰਮ ਕਰਨ ਅਤੇ ਇਕ ਮੰਚ 'ਤੇ ਲਾਮਬੰਦ ਕਰਨ 'ਚ ਵੱਡੀ ਸਫਲਤਾ ਹਾਸਿਲ ਕਰ ਰਹੇ ਹਨ | ਇਸੇ ਮੁਹਿੰਮ ਤਹਿਤ ਬਿ੍ਗੇਡੀਅਰ ਰਾਜ ਕੁਮਾਰ ਵਿਸ਼ੇਸ਼ ਤੌਰ 'ਤੇ ਪਿੰਡ ਭੂਰੀਵਾਲੇ ਮਾਲੇਵਾਲ ਵਿਖੇ ਆਪਣੇ ਅਤਿ ਨਜ਼ਦੀਕੀ ਸਾਥੀਆਂ ਟੇਕ ਚੰਦ ਟਿੰਕੂ, ਹਰਮੇਸ਼ ਮੂੰਡਣ, ਤਿਲਕ ਰਾਜ, ਨਰਿੰਦਰ, ਹਰਮੇਸ਼ ਤੇ ਸੁਰਿੰਦਰ ਪਾਲ ਨਾਲ ਇਕ ਵਿਸ਼ੇਸ਼ ਬੈਠਕ ਕੀਤੀ | ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਹਲਕੇ ਦੇ ਵਿਕਾਸ ਤੇ ਭਵਿੱਖੀ ਰਣਨੀਤੀਆਂ ਬਾਰੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਹਾਜ਼ਰ ਸਾਥੀਆਂ ਨੇ ਬਿ੍ਗੇਡੀਅਰ ਰਾਜ ਕੁਮਾਰ ਨੂੰ ਪੂਰਨ ਵਿਸ਼ਵਾਸ ਦਿਵਾਇਆ ਕਿ ਉਹ ਇਲਾਕੇ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਇਕ ਕਰਕੇ ਉਨ੍ਹਾਂ ਦੀਆਂ ਮੁਹਿੰਮਾਂ ਦਾ ਡਟਵਾਂ ਸਾਥ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਮਾਤਾ ਵਿੱਦਿਆ ਦੇਵੀ ਆਦੋਆਣਾ ਦੇ ਪਰਿਵਾਰ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਸਾਂਝਾ ਅਗਲੀ ਖ਼ਬਰ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਡਰੀਮਜ਼ ਸੰਸਥਾ ਵਿਖੇ ਜ਼ਿਲ੍ਹਾ ਪੱਧਰੀ 'ਵਿਸ਼ਵ ਤੰਬਾਕੂ ਰਹਿਤ ਦਿਵਸ' ਮਨਾਇਆ
Ad Position 24