11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਨਵਾਂਸ਼ਹਿਰ-ਗੜ੍ਹਸ਼ੰਕਰ ਰੋਡ ਜਲਦ ਬਣਾਉਣ ਲਈ ਦਿੱਤਾ ਧਰਨਾ

Ad Position 21
No active advertisement
ਅਜੀਤ ਡੈਸਕ 02-06-2026
ਨਵਾਂਸ਼ਹਿਰ, 1 ਜੂਨ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਗੜ੍ਹਸ਼ੰਕਰ ਰੋਡ ਦੀ ਖਸਤਾ ਹਾਲਤ ਤੋਂ ਤੰਗ ਆਏ ਹੋਏ ਲੋਕਾਂ ਵਲੋਂ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਦੇ ਸਹਿਯੋਗ ਨਾਲ ਮਹਿੰਦੀਪੁਰ ਮੋੜ ਲੰਘ ਕੇ ਰੌਇਲ ਪੈਲੇਸ ਅੱਗੇ ਸੜਕ 'ਤੇ ਧਰਨਾ ਦਿੱਤਾ, ਜਿਸ ਦੇ ਤੁਰੰਤ ਬਾਅਦ ਹੋਰ ਵੀ ਲੋਕ ਪਹੁੰਚਣੇ ਸ਼ੁਰੂ ਹੋ ਗਏ | ਜਿਸ ਦੇ ਸਿੱਟੇ ਵਜੋਂ ਕੁਝ ਕੁ ਹੀ ਮਿੰਟਾਂ ਵਿਚ ਜਿਲ੍ਹਾ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਸਰਪੰਚ ਮਨਦੀਪ ਕੌਰ, ਪੰਚ ਸੁਰਜੀਤ ਕੌਰ, ਸਾਬਕਾ ਚੈਅਰਮੈਨ ਹਰਬੰਸ ਲਾਲ, ਮਾਸਟਰ ਗੁਰਦਿਆਲ ਸਿੰਘ, ਆਟੋ ਯੂਨੀਅਨ ਦੇ ਪ੍ਰਧਾਨ ਪੁਨੀਤ ਕੁਮਾਰ, ਨੰਬਰਦਾਰ ਦੇਸ ਰਾਜ ਬਾਲੀ ਮੁਬਾਰਕਪੁਰ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਹਰਮੇਸ਼ ਢੇਸੀ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਨਾਵਾ ਤੇ ਇਲਾਕਾ ਪ੍ਰਧਾਨ ਕਿਨਰਜੀਤ ਕੌਰ ਨੇ ਕਿਹਾ ਕਿ ਕਈ ਸਰਕਾਰਾਂ ਆਈਆਂ ਤੇ ਕਈ ਗਈਆਂ, ਪਰ ਨਵਾਂਸ਼ਹਿਰ-ਗੜ੍ਹਸ਼ੰਕਰ ਰੋਡ ਦੀ ਹਾਲਤ ਨਹੀਂ ਬਦਲੀ, ਜਿਸ ਕਾਰਨ ਸਥਾਨਕ ਲੋਕਾਂ ਦੇ ਨਾਲ-ਨਾਲ ਦੋ ਜ਼ਿਲਿ੍ਹਆਂ ਨੂੰ ਮਿਲਾਉਂਦੀ ਇਸ ਸੜਕ 'ਤੋਂ ਲੰਘਦੀ ਆਵਾਜਾਈ ਵੀ ਵੱਡੀ ਪੱਧਰ 'ਤੇ ਪ੍ਰਭਾਵਿਤ ਹੋ ਰਹੀ ਹੈ | ਸੜਕ ਦੇ ਨਾਲ ਲੱਗਦੇ ਘਰ ਧੂੜ-ਮਿੱਟੀ ਨਾਲ ਭਰੇ ਰਹਿੰਦੇ ਹਨ | ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਂਦੀਆਂ ਸੰਗਤਾਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਤਿੰਨ ਘੰਟੇ ਤੋਂ ਵਧ ਸਮਾਂ ਚੱਲੇ ਇਸ ਧਰਨੇ ਦੌਰਾਨ ਸਿਵਲ ਪ੍ਰਸ਼ਾਸਨ ਵਲੋਂ ਤਹਿਸੀਲਦਾਰ ਗੁਰਮੁੱਖ ਸਿੰਘ ਤੇ ਡੀ. ਐਸ. ਪੀ. ਪੰਕਜ ਸ਼ਰਮਾ ਨੇ ਮੌਕੇ 'ਤੇ ਪਹੁੰਚ ਕੇ ਧਰਨਾਕਾਰੀਆਂ ਨੂੰ ਵਿਸਵਾਸ਼ ਦੁਆਇਆ ਕਿ ਸੜਕ ਦਾ ਰੁਕਿਆ ਕੰਮ ਇਸ ਹੀ ਬੁੱਧਵਾਰ ਤੋਂ ਮੁੜ ਸ਼ੁਰੂ ਕਰਵਾ ਦਿੱਤਾ ਜਾਵੇਗਾ | ਧਰਨਾ ਦੇ ਰਹੇ ਲੋਕਾਂ ਤੇ ਉਨ੍ਹਾਂ ਦੇ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬੁੱਧਵਾਰ ਨੂੰ ਸੜਕ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਅਗਲੇ ਸੰਘਰਸ਼ ਦੇ ਸਿੱਟਿਆਂ ਲਈ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੋਵੇਗੀ | ਇਸ ਮੌਕੇ ਪੀ. ਐਮ. ਯੂ. ਦੇ ਆਗੂ ਸੁਰਿੰਦਰ ਮੀਰਪੁਰ ਤੇ ਸੁਰਿੰਦਰ ਸਿੰਘ ਸ਼ਿੰਦਾ, ਆਟੋ ਯੂਨੀਅਨ ਦੇ ਮੀਤ ਪ੍ਰਧਾਨ ਤਰਨਜੀਤ ਸਿੰਘ, ਅਰਜੁਨ ਸਿੰਘ ਦਾਸ ਮਹਿੰਦੀਪੁਰ ਨੇ ਸੰਬੋਧਨ ਕੀਤਾ ਤੇ ਪੀ.ਐਸ.ਯੂ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਧਰਮਕੋਟ, ਸਮਾਜਿਕ ਏਕਤਾ ਮੰਚ ਦੇ ਆਗੂ ਸ਼ੱਭੀਰ ਅੰਸਾਰੀ ਤੇ ਇਜ਼ਰਾਇਲ, ਗੁਰਜੀਤ ਸਿੰਘ ਮਹਿੰਦੀਪੁਰ, ਸਾਬਕਾ ਪਿ੍ੰਸੀਪਲ ਓਮਕਾਰ ਸਿੰਘ, ਇੰਦਰਜੀਤ ਸਿੰਘ, ਸਰਬਜੀਤ ਸਿੰਘ, ਭੁਪਿੰਦਰ ਕੁਮਾਰ, ਹਰਜੀਤ ਕੁਮਾਰ, ਹਰਵਿੰਦਰ ਸਿੰਘ, ਪਰਮਿੰਦਰ ਸਿੰਘ, ਸਰਬਜੀਤ ਸਿੰਘ, ਸੁਰਜੀਤ ਸਿੰਘ ਆਦਿ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕੁਟੀਆ ਸ੍ਰੀ ਭਗਵਾਨ ਚੰਦਰ ਡੇਰਾ ਉਦਾਸੀਨ ਵਿਖੇ ਜੋੜ ਮੇਲਾ ਕਰਵਾਇਆ ਅਗਲੀ ਖ਼ਬਰ ਕਾਰ ਦਾ ਸੰਤੁਨਲ ਵਿਗੜਨ ਨਾਲ ਕਾਰ ਪਲਟੀਆਂ ਖਾਂਦੀ ਹੋਈ ਖੇਤਾਂ 'ਚ ਜਾ ਡਿੱਗੀ
Ad Position 24