11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸਵਾਮੀ ਰੂਪ ਚੰਦ ਜੈਨ ਮਾਡਲ ਸਕੂਲ ਬੰਗਾ ਦੇ ਵਿਦਿਆਰਥੀ 'ਸਿਤਾਰੇ ਜ਼ਮੀਨ 'ਤੇ' ਪ੍ਰੋਗਰਾਮ ਅਧੀਨ ਸਨਮਾਨਿਤ

Ad Position 21
No active advertisement
ਅਜੀਤ ਡੈਸਕ 02-06-2026
ਬੰਗਾ, 1 ਜੂਨ (ਧਰਮਵੀਰ ਪਾਲ)-ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵਲੋਂ ਕਰਵਾਏ 'ਸਿਤਾਰੇ ਜਮੀਨ 'ਤੇ' ਪ੍ਰੋਗਰਾਮ ਤਹਿਤ ਸਨਮਾਨਿਤ ਕੀਤਾ | ਇਹ ਸਕੂਲ ਅਤੇ ਸਮੂਹ ਇਲਾਕੇ ਲਈ ਮਾਣ ਤੇ ਗੌਰਵ ਦੀ ਗੱਲ ਹੈ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਮੰਜੂ ਮੋਹਨ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਪ੍ਰੀਖਿਆ 'ਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਵਿਦਿਆਰਥੀ ਦਲਵੀਰ ਸਿੰਘ ਨੇ ਜ਼ਿਲ੍ਹੇ 'ਚ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਚਾਂਦਿਕਾ ਨੇ ਜ਼ਿਲ੍ਹੇ 'ਚ ਦੂਜਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥੀਆਂ ਦੀ ਇਸ ਉਪਲਬਧੀ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ 'ਸਿਤਾਰੇ ਜ਼ਮੀਨ 'ਤੇ' ਪ੍ਰੋਗਰਾਮ ਦੌਰਾਨ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਮਾਗਮ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ | ਇਸ ਮੌਕੇ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ | ਪਿ੍ੰਸੀਪਲ ਸ੍ਰੀਮਤੀ ਮੰਜੂ ਮੋਹਨ ਬਾਲਾ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਸਕੂਲ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ | ਉਨ੍ਹਾਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਰਹਿਨੁਮਾਈ ਤੇ ਮਾਪਿਆਂ ਦੇ ਸਹਿਯੋਗ ਸਦਕਾ ਸਕੂਲ ਦਾ ਨਾਂਅ ਪੂਰੇ ਪੰਜਾਬ ਵਿਚ ਰੌਸ਼ਨ ਹੋਇਆ ਹੈ | ਸਕੂਲ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਕਮਲ ਜੈਨ, ਵਾਈਸ ਪ੍ਰਧਾਨ ਅਰਪਣ ਜੈਨ, ਮੈਨੇਜਰ ਸੰਜੀਵ ਜੈਨ ਤੇ ਸਕੱਤਰ ਅਰੁਣ ਜੈਨ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਕੂਲ ਸਟਾਫ਼ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਉੱਚੀਆਂ ਉਪਲਬਧੀਆਂ ਹਾਸਿਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਗ਼ਜ਼ਾਂ ਵਿਚ ਮਨਜ਼ੂਰ ਬੱਸ ਅੱਡਾ ਬਣਿਆ ਵਿਰਾਨ ਪੀ. ਜੀ. ਆਈ. ਜਾਣ ਵਾਲੇ ਮਰੀਜ਼ ਵੀ ਹੋ ਰਹੇ ਨੇ ਖ਼ੱਜਲ਼-ਖ਼ੁਆ... ਅਗਲੀ ਖ਼ਬਰ ਬਰਸੀ 'ਤੇ ਵਿਸ਼ੇਸ਼- ਹਵਾਲਦਾਰ ਪ੍ਰੇਮ ਚੰਦ ਕੋਛੜ
Ad Position 24